ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ: ਭਾਈ ਲੌਂਗੋਵਾਲ

SGPC

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ: ਭਾਈ ਲੌਂਗੋਵਾਲ,ਸੁਲਤਾਨਪੁਰ ਲੋਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਿਆਰੀਆਂ ਜੰਗੀ ਪੱਧਰ ਤੇ ਚੱਲ ਰਹੀਆਂ ਹਨ। ਬੀਤੀ ਸ਼ਾਮ ਵੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਇੱਕ ਵਿਸ਼ੇਸ਼ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਸੁਲਤਾਨਪੁਰ ਲੋਧੀ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਉਚੇਚੇ ਤੌਰ ਤੇ ਹਾਜ਼ਰ ਰਹੀਆਂ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਅਕਾਲੀ ਦਲ ਅਤੇ ਐਸਜੀਪੀਸੀ ਵੱਲੋਂ ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਲਈ ਵੱਡੇ ਪੱਧਰ ‘ਤੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ।

ਹੋਰ ਪੜ੍ਹੋ: ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਮਦਦ ਲਈ ਸ਼ਿਲਾਂਗ ਤੇ ਕੇਰਲ ਦੇ ਸਿੱਖ ਆਗੂਆਂ ਨੇ ਕੀਤੀ ਸ਼ਲਾਘਾ

ਜਿਸ ਤਹਿਤ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਫੈਦ ਰੰਗ ਦੇ ਵਿੱਚ ਰੰਗਣਾ, ਸ਼ਹਿਰ ਦਾ ਸੁੰਦਰੀਕਰਨ ਕਰਨਾ, ਪੂਰੇ ਸ਼ਹਿਰ ਦੇ ਵਿੱਚ ਦੀਪਮਾਲਾ ਕਰਨੀ ਅਤੇ ਹੋਰ ਕਈ ਪ੍ਰਾਜੈਕਟ ਸ਼ਾਮਲ ਹਨ।

ਮਣੀ ਕਮੇਟੀ ਪ੍ਰਧਾਨ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇ ਨਾਂ ਤੇ ਇਕ ਬੈਂਕ ਅਕਾਊਂਟ ਖੋਲ੍ਹਿਆ ਜਾ ਰਿਹਾ ਹੈ ਜੋ ਕਿ ਪੰਜ ਸੌ ਪੰਜਾਹ ਸਾਲਾ ਜਸ਼ਨਾਂ ਨੂੰ ਸਮਰਪਿਤ ਹੋਵੇਗਾ ਤੇ ਇਸ ਬੈਂਕ ਅਕਾਉਂਟ ਦੇ ਵਿੱਚ ਸੰਗਤਾਂ ਆਪਣੀ ਵਿੱਤੀ ਯੋਗਤਾ ਅਨੁਸਾਰ ਤੇਰਾ ਰੁਪਏ ਤੋਂ ਲੈ ਕੇ ਸ਼ਰਧਾ ਅਨੁਸਾਰ ਆਪਣਾ ਸਹਿਯੋਗ ਦੇ ਸਕਦੀਆਂ ਨੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਬੈਂਕ ਖਾਤੇ ਦਾ ਨੰਬਰ 550 550 13 13 13 13 ਹੈ।

-PTC News