ਮੁੱਖ ਖਬਰਾਂ

ਸੁਖਬੀਰ ਸਿੰਘ ਬਾਦਲ ਪਹੁੰਚੇ ਸੁਲਤਾਨਪੁਰ ਲੋਧੀ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜਾ

By Jashan A -- August 29, 2019 8:08 pm -- Updated:Feb 15, 2021

ਸੁਖਬੀਰ ਸਿੰਘ ਬਾਦਲ ਪਹੁੰਚੇ ਸੁਲਤਾਨਪੁਰ ਲੋਧੀ, 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧਾਂ ਦਾ ਲਿਆ ਜਾਇਜਾ,ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਸਿੰਘ ਬਾਦਲ ਸੁਲਤਾਨਪੁਰ ਲੋਧੀ ਪਹੁੰਚੇ। ਇਸ ਸਮੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬੈਗੋਵਾਲ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਵੀ ਸਨ।

ਇਸ ਮੌਕੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰੂ ਨਾਨਕ ਸਟੇਡੀਅਮ ਪਹੁੰਚ ਕੇ ਉਥੇ ਉਲੀਕੇ ਗਏ 1 ਨਵੰਬਰ ਤੋਂ 13 ਨਵੰਬਰ ਦੇ ਸਮਾਗਮਾਂ ਲਈ ਬਣਾਏ ਜਾਣ ਵਾਲੇ ਪੰਡਾਲ ਦੀ ਸਮੀਖਿਆ ਕੀਤੀ।

ਇਸ ਉਪਰੰਤ ਸੁਖਬੀਰ ਬਾਦਲ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬੀਬੀ ਜਗੀਰ ਕੌਰ ਨੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ।

ਇਸ ਉਪਰੰਤ ਉਨ੍ਹਾਂ ਪਵਿੱਤਰ ਵੇਈਂ ਤੇ ਬਣਾਏ ਜਾ ਰਹੇ ਘਾਟ ਦੀ ਚਲਦੀ ਕਾਰ ਸੇਵਾ ਦਾ ਜਾਇਜਾ ਲਿਆ ਤੇ ਪਵਿੱਤਰ ਸਰੋਵਰ ਦੀਆਂ ਪਰਕਰਮਾ ਕੀਤੀਆਂ ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਲਈ ਕੀਤੀ ਜਾਣ ਵਾਲੀ ਸੁੰਦਰ ਲਾਈਟਿੰਗ ਬਾਰੇ ਵੀ ਨਿਰਦੇਸ਼ ਦਿੱਤੇ।

-PTC News