Sat, Oct 24, 2026
Whatsapp

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਭਗਵੰਤ ਮਾਨ ਸਮੇਤ ਕਈ ਵੱਡੇ ਲੀਡਰਾਂ ਨੂੰ ਉਡਾਉਣ ਦੀ ਧਮਕੀ

Reported by:  PTC News Desk  Edited by:  Pardeep Singh -- April 27th 2022 06:10 PM
ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਭਗਵੰਤ ਮਾਨ ਸਮੇਤ ਕਈ ਵੱਡੇ ਲੀਡਰਾਂ ਨੂੰ ਉਡਾਉਣ ਦੀ ਧਮਕੀ

ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਮਿਲਿਆ ਧਮਕੀ ਭਰਿਆ ਪੱਤਰ, ਭਗਵੰਤ ਮਾਨ ਸਮੇਤ ਕਈ ਵੱਡੇ ਲੀਡਰਾਂ ਨੂੰ ਉਡਾਉਣ ਦੀ ਧਮਕੀ

ਕਪੂਰਥਲਾ: ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ। ਇਸ ਪੱਤਰ ਵਿੱਚ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ, ਜਲੰਧਰ ਰੇਲਵੇ ਸਟੇਸ਼ਨ ਅਤੇ ਪੰਜਾਬ ਦੇ ਹੋਰਨਾਂ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਪੱਤਰ ਹਿੰਦੀ ਵਿੱਚ ਆਇਆ ਹੈ। ਇਸ ਤੋਂ ਇਲਾਵਾ ਇਸ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਅਤੇ ਕਈ ਅਕਾਲੀ ਦਲ ਦੇ ਆਗੂਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆ ਹਨ। ਪੱਤਰ ਲਿਖਣ ਵਾਲੇ ਨੇ ਖੁਦ ਨੂੰ ਅੱਤਵਾਦੀ ਸੰਗਠਨ ਜੈਸ਼ੇ ਮੁਹਮੰਦ ਦਾ ਕਮਾਂਡਰ ਦੱਸਿਆ ਹੈ। ਰੇਲਵੇ ਸਟੇਸ਼ਨ ਦੇ ਅਧਿਕਾਰੀਆਂ ਨੋੇ ਪੱਤਰ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਨੂੰ ਵਧਾ ਦਿੱਤਾ ਹੈ। ਇਹ ਵੀ ਪੜ੍ਹੋ:ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪ੍ਰਾਹੁਣਚਾਰੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK