Fri, Apr 26, 2024
Whatsapp

ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ

Written by  Shanker Badra -- August 28th 2020 05:18 PM
ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ

ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ

ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ:ਮੋਹਾਲੀ : ਬਹੁ-ਚਰਚਿਤ ਬਲਵੰਤ ਮੁਲਤਾਨੀ ਅਗਵਾ ਮਾਮਲੇ 'ਚ ਅੱਜ ਮੋਹਾਲੀ ਅਦਾਲਤ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਫਿਰ ਰਾਹਤ ਦਿੱਤੀ ਹੈ ਤੇ ਹੁਣ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ.ਜੀ.ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ 1 ਸਤੰਬਰ ਤੱਕ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। [caption id="attachment_426807" align="aligncenter" width="300"] ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ[/caption] ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸ਼ੁੱਕਰਵਾਰ ਤੜਕੇ ਤੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੇ  ਮੁਹਾਲੀ, ਚੰਡੀਗੜ੍ਹ ਅਤੇ ਮੰਡੀ ਵਾਲੇ ਘਰਾਂ 'ਤੇ ਗਿਰਫ਼ਤਾਰੀ ਲਈ ਰੇਡ ਕਰ ਰਹੀ ਸੀ ਪਰ ਸੈਣੀ ਨਹੀਂ ਮਿਲੇ। ਇਸ ਤੋਂ ਬਾਅਦ ਦੁਪਹਿਰ ਹੁੰਦੇ ਹੀ ਮੋਹਾਲੀ ਅਦਾਲਤ ਤੋਂ ਸੁਮੇਧ ਸੈਣੀ ਦੇ ਲਈ ਰਾਹਤ ਵਾਲੀ ਖ਼ਬਰ ਆਈ ਹੈ। [caption id="attachment_426806" align="aligncenter" width="300"] ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ[/caption] ਸੁਮੇਧ ਸੈਣੀ ਦੇ ਵਕੀਲ APS ਦਿਉਲ ਮੁਹਾਲੀ ਕੋਰਟ ਪਹੁੰਚੇ ਅਤੇ ਅਪੀਲ ਕੀਤੀ ਜਦੋਂ ਤੱਕ ਸੁਮੇਧ ਸੈਣੀ ਦੀ ਅਗਾਊ ਜ਼ਮਾਨਤ 'ਤੇ ਸੁਣਵਾਈ ਨਹੀਂ ਹੁੰਦੀ ,ਉਦੋਂ ਤੱਕ ਗਿਰਫ਼ਤਾਰੀ 'ਤੇ ਰੋਕ ਲਗਾਈ ਜਾਵੇ ,ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਪੰਜਾਬ ਪੁਲਿਸ ਹੁਣ 1  ਸਤੰਬਰ ਤੱਕ ਸੁਮੇਧ ਸੈਣੀ ਨੂੰ ਗਿਰਫ਼ਤਾਰ ਨਹੀਂ ਕਰ ਸਕਦੀ ਹੈ। [caption id="attachment_426805" align="aligncenter" width="300"] ਮੁਲਤਾਨੀ ਅਗਵਾ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਫਿਰ ਲੱਗੀ ਰੋਕ[/caption] ਦੱਸ ਦੇਈਏ ਕਿ 1991 ਵਿੱਚ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁੱਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਦੇ ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਉੱਤੇ ਸੈਣੀ ਦੀ ਮੌਜੂਦਗੀ ਵਿੱਚ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ ਸੀ। ਜਿਸ ਤੋਂ ਬਾਅਦ ਮੁਲਤਾਨੀ ਦੀ ਥਾਣੇ ਵਿੱਚ ਕੀਤੀ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਮੁਲਤਾਨੀ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਟਾਰਚਰ ਦੌਰਾਨ ਉਸ ਦੀ ਮੌਤ ਹੋਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਗਈਆਂ। ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਗਿਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। -PTCNews


Top News view more...

Latest News view more...