ਮੁੱਖ ਖਬਰਾਂ

ਸੁਮੇਧ ਸਿੰਘ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ, ਸਤੰਬਰ ਤੱਕ ਗ੍ਰਿਫ਼ਤਾਰੀ 'ਤੇ ਲਗਾਈ ਰੋਕ

By Pardeep Singh -- May 25, 2022 6:17 pm -- Updated:May 25, 2022 6:22 pm

ਚੰਡੀਗੜ੍ਹ:  ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ  ਨੇ P.S ਫਲਾਇੰਗ ਸਕੁਐਡ-1 ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਦਰਜ FIR ਨੰਬਰ 11 ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ। ਅੱਜ ਇਸ ਮਾਮਲੇ ਦੀ ਸੁਣਵਾਈ ਜਸਟਿਸ ਅਵਨੀਸ਼ ਝਿੰਗਨ ਨੇ ਕੀਤੀ ਇਸ ਮੌਕੇ ਵਕੀਲ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ। ਇਸ ਲਈ ਕੇਸ ਸਤੰਬਰ 2022 ਲਈ ਮੁਲਤਵੀ ਕਰ ਦਿੱਤਾ ਗਿਆ।

 ਸੁਮੇਧ ਸਿੰਘ ਸੈਣੀ ਸਾਬਕਾ ਡੀਜੀਪੀ ਨੇ ਐਫਆਈਆਰ ਨੰਬਰ 11 ਮਿਤੀ 17.09.2020 ਅਧੀਨ 409, 420, 467, 468, 471, 120-ਬੀ ਆਈ.ਪੀ.ਸੀ. ਤਹਿਤ ਕੇਸ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਕਰਨ ਲਈ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।ਹਾਈਕੋਰਟ ਵੱਲੋਂ ਸਤੰਬਰ ਤੱਕ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਪਹਿਲਾ ਚੰਡੀਗੜ੍ਹ ਦੇ ਸੈਕਟਰ-20 ਸਥਿਤ ਕੋਠੀ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਸੀ। ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਮੋਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਇਹ ਵੀ ਪੜ੍ਹੋ:ਚੋਰ ਨੇ ਘਰ ਦੇ ਮਾਲਕ ਲਈ ਛੱਡਿਆ 'I LOVE U' ਦਾ ਸਨੇਹਾ, ਜਾਣੋ ਪੂਰੀ ਕਹਾਣੀ

-PTC News

  • Share