ਮੁੱਖ ਖਬਰਾਂ

ਦਿੱਲੀ-ਐਨਸੀਆਰ 'ਚ ਗਰਮੀ ਨੇ ਤੋੜੇ ਸਾਰੇ ਪੁਰਾਣੇ ਰਿਕਾਰਡ

By Pardeep Singh -- April 01, 2022 2:44 pm -- Updated:April 01, 2022 2:44 pm

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਸਵੇਰੇ 8:30 ਵਜੇ ਜਾਰੀ ਕੀਤੀ ਗਈ ਰਿਪੋਰਟ ਵਿੱਚ ਰਾਜਧਾਨੀ ਦਿੱਲੀ ਦਾ ਘੱਟੋ-ਘੱਟ ਤਾਪਮਾਨ ਸਫ਼ਦਰਜੰਗ 21.4, ਪਾਲਮ 22.2, ਲੋਧੀ ਰੋਡ 19.5 ਅਤੇ ਰਿੱਜ 21.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।  ਜੋ ਕਿ ਆਮ ਨਾਲੋਂ ਲਗਭਗ 2 ਤੋਂ 3 ਡਿਗਰੀ ਵੱਧ ਹੈ।

ਪੰਜਾਬ 'ਚ ਗਰਮੀ ਨੇ ਤੋੜੇ Record

ਇਸ ਦੇ ਨਾਲ ਹੀ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 40.1 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਰਾਜਧਾਨੀ ਦਿੱਲੀ 'ਚ ਗਰਮੀ ਹੋਰ ਵਧੇਗੀ ਅਤੇ ਅਗਲੇ ਹਫਤੇ ਦਿੱਲੀ ਦਾ ਤਾਪਮਾਨ 45 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।ਰਾਜਧਾਨੀ ਦਿੱਲੀ ਸਮੇਤ ਪੂਰੇ ਉੱਤਰੀ ਭਾਰਤ 'ਚ ਇਸ ਸਾਲ ਜ਼ਬਰਦਸਤ ਗਰਮੀ ਪੈ ਰਹੀ ਹੈ।

ਪੰਜਾਬ 'ਚ ਗਰਮੀ ਨੇ ਤੋੜੇ Record

ਜਿਸ ਕਾਰਨ ਰਾਜਧਾਨੀ ਦਿੱਲੀ ਵਿੱਚ ਸਾਰੇ ਪੁਰਾਣੇ ਰਿਕਾਰਡ ਟੁੱਟਦੇ ਨਜ਼ਰ ਆ ਰਹੇ ਹਨ। ਜਿੱਥੇ ਮਾਰਚ ਮਹੀਨੇ 'ਚ ਰਾਜਧਾਨੀ ਦਿੱਲੀ ਦਾ ਤਾਪਮਾਨ 41 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਇਸ ਵਾਰ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ। ਇਸ ਦੇ ਨਾਲ ਹੀ ਇਸ ਸਾਲ ਦਿੱਲੀ ਐਨਸੀਆਰ, ਉੱਤਰ ਪ੍ਰਦੇਸ਼, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ, ਹਰਿਆਣਾ, ਪੰਜਾਬ ਵਿੱਚ ਵੀ ਗਰਮੀ ਦੀ ਲਹਿਰ ਦਾ ਅਸਰ ਦੇਖਣ ਨੂੰ ਮਿਲਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ:22 ਮਈ ਤੋਂ ਖੁੱਲ੍ਹਣਗੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

-PTC News

  • Share