ਚੰਡੀਗੜ੍ਹ ਦੇ ਸਕੂਲਾਂ 'ਚ ਹੋਰ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ , ਪੜ੍ਹੋ ਪੂਰੀ ਖ਼ਬਰ

By Shanker Badra - May 14, 2020 8:05 pm

ਚੰਡੀਗੜ੍ਹ ਦੇ ਸਕੂਲਾਂ 'ਚ ਹੋਰ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ , ਪੜ੍ਹੋ ਪੂਰੀ ਖ਼ਬਰ:ਚੰਡੀਗੜ੍ਹ : ਚੰਡੀਗੜ੍ਹ 'ਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਹੁਣ ਤੱਕ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 191 ਤੱਕ ਪੁੱਜ ਗਈ ਹੈ। ਇਸ ਸੰਕਟ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ, ਸਰਕਾਰੀ ਏਡਿਡ ਸਕੂਲਾਂ ਦੇ ਬੱਚਿਆਂ ਨੂੰ 15 ਅਪ੍ਰੈਲ ਤੋਂ 14 ਮਈ ਤੱਕ ਛੁੱਟੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੁਣ ਅਗਲੇ ਹੁਕਮਾਂ ਤੱਕ ਗਰਮੀਆਂ ਦੀਆਂ ਛੁੱਟੀਆਂ 'ਚ ਵਾਧਾ ਕਰ ਦਿੱਤਾ ਗਿਆ ਹੈ।

ਇਸ ਦੇ ਇਲਾਵਾ ਪੀ.ਜੀ.ਆਈ. ਦੀ ਤਰ੍ਹਾਂ ਹੀ ਜੀ.ਐੱਮ.ਸੀ.ਐੱਚ.-32 'ਚ ਡਾਕਟਰਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਰੱਦ ਹੋ ਗਈਆਂ ਹਨ। ਬੁੱਧਵਾਰ ਨੂੰ ਡਾਇਰੈਕਟਰ ਪ੍ਰਿੰਸੀਪਲ ਦੀ ਹਸਪਤਾਲ ਦੇ ਐੱਚ.ਓ. ਡੀ. ਨਾਲ ਹੋਈ ਮੀਟਿੰਗ 'ਚ ਗਰਮੀਆਂ ਦੀਆਂ ਛੁੱਟੀਆਂ ਦੇ ਫੈਸਲੇ ਨੂੰ ਵਾਪਸ ਲੈ ਲਿਆ ਗਿਆ ਹੈ।
-PTCNews

adv-img
adv-img