ਪੁਲਿਸ ਵਾਲੇ ‘ਤੇ ਸਾਨ੍ਹ ਦਾ ਹਮਲਾ, ਹਵਾ ‘ਚ ਉਡਾਇਆ ਮੁਲਾਜ਼ਮ, ਹੋਈ ਮੌਤ (ਤਸਵੀਰਾਂ)

policeman attack

ਪੁਲਿਸ ਵਾਲੇ ‘ਤੇ ਸਾਨ੍ਹ ਦਾ ਹਮਲਾ, ਹਵਾ ‘ਚ ਉਡਾਇਆ ਮੁਲਾਜ਼ਮ, ਹੋਈ ਮੌਤ (ਤਸਵੀਰਾਂ),ਸੁਨਾਮ: ਪੰਜਾਬ ‘ਚ ਅਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਆਏ ਦਿਨ ਸੜਕੀ ਹਾਦਸੇ ਵਾਪਰ ਰਹੇ ਹਨ। ਜਿਸ ਨਾਲ ਕਈ ਮੌਤਾਂ ਵੀ ਹੋ ਚੁੱਕੀਆਂ ਹਨ ਅਤੇ ਕਈ ਲੋਕ ਜ਼ਖਮੀ ਹੋ ਚੁੱਕੇ ਹਨ।

sangrurਤਾਜ਼ਾ ਮਾਮਲਾ ਸੰਗਰੂਰ ਦੇ ਸੁਨਾਮ ਤੋਂ ਸਾਹਮਣੇ ਆਇਆ ਹੈ, ਜਿਥੇ ਆਵਾਰਾ ਸਾਨ੍ਹ ਨੇ ਸੜਕ ‘ਤੇ ਪੈਦਲ ਜਾ ਰਹੇ ਪੰਜਾਬ ਪੁਲਿਸ ਦੇ ਜਵਾਨ ‘ਤੇ ਹਮਲਾ ਕਰ ਦਿੱਤਾ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਸਾਨ੍ਹ ਨੇ ਪੁਲਿਸ ਮੁਲਾਜ਼ਮ ਨੂੰ ਚੁੱਕ ਕੇ ਹੇਠਾਂ ਸੁੱਟ ਦਿੱਤਾ।

ਹੋਰ ਪੜ੍ਹੋ:ਦੁਬਈ ‘ਚ ਪੰਜਾਬੀ ਨੌਜਵਾਨ ਦੀ ਚਮਕੀ ਕਿਸਮਤ, ਜਿੱਤੀ ਕਰੋੜਾਂ ਦੀ ਕਾਰ

police man ਇਸ ਹਾਦਸੇ ਤੋਂ ਬਾਅਦ ਲੋਕ ਉਥੇ ਇਕੱਠੇ ਹੋ ਗਏ ਅਤੇ ਜ਼ਖਮੀ ਹੋਏ ਜਵਾਨ ਨੂੰ ਚੁੱਕ ਕੇ ਹਸਪਤਾਲ ਲੈ ਗਏ,ਜਿਥੇ ਉਸ ਦੀ ਮੌਤ ਹੋ ਗਈ।

policeman attack ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਸਗੋਂ ਇਸ ਤਰ੍ਹਾਂ ਦੇ ਕਈ ਮਾਮਲੇ ਦੇਖਣ ਨੂੰ ਮਿਲੇ ਹਨ। ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਪਰ ਪ੍ਰਸ਼ਾਸਨ ਦੇ ਕੰਨੀ ਜੂੰ ਸਰਕਦੀ ਦਿਖਾਈ ਨਹੀਂ ਦੇ ਰਹੀ।

-PTC News