Advertisment

ਪੰਜਾਬ ਮੰਤਰੀ ਮੰਡਲ ’ਚੋਂ ਛੁੱਟੀ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ

author-image
Shanker Badra
Updated On
New Update
ਪੰਜਾਬ ਮੰਤਰੀ ਮੰਡਲ ’ਚੋਂ ਛੁੱਟੀ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ
Advertisment
publive-image ਚੰਡੀਗੜ੍ਹ : ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਦੇ ਐਲਾਨ ਤੋਂ ਕੁਝ ਘੰਟੇ ਬਾਅਦ ਹੀ ਪੁਰਾਣੇ ਮੰਤਰੀਆਂ ਨੇ ਸਰਕਾਰੀ ਕੋਠੀਆਂ ਖਾਲੀ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪੰਜਾਬ ਮੰਤਰੀ ਮੰਡਲ ਦੀ ਲਿਸਟ 'ਚ ਨਾਮ ਬਾਹਰ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਸੈਕਟਰ -39 ਵਿੱਚ ਮਿਲੀ ਸਰਕਾਰੀ ਕੋਠੀ ਨੂੰ ਖਾਲੀ ਕਰਨਾ ਸ਼ੁਰੂ ਕਰ ਦਿੱਤਾ ਹੈ।
Advertisment
publive-image ਪੰਜਾਬ ਮੰਤਰੀ ਮੰਡਲ ’ਚੋਂ ਛੁੱਟੀ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਣਾਏ ਗਏ ਨਵੇਂ ਮੰਤਰੀ ਮੰਡਲ ਵਿੱਚ ਸੁੰਦਰ ਸ਼ਾਮ ਅਰੋੜਾ ਨੂੰ ਥਾਂ ਨਹੀਂ ਮਿਲੀ। ਜਿਸ ਤੋਂ ਬਾਅਦ ਅਰੋੜਾ ਨੇ ਕੋਠੀ ਖਾਲੀ ਕਰਨੀ ਸ਼ੁਰੂ ਕਰ ਦਿੱਤੀ ਹੈ। ਘਰ ਵਿੱਚੋਂ ਟਰੱਕ ਵਿੱਚ ਸਮਾਨ ਲੱਦਿਆ ਜਾ ਰਿਹਾ ਹੈ। ਦੱਸਿਆ ਜਾਂਦਾ ਹੈ ਕਿ ਸੁੰਦਰ ਸ਼ਾਮ ਅਰੋੜਾ ਨੂੰ 957 ਨੰਬਰ ਸਰਕਾਰੀ ਕੋਠੀ ਮਿਲੀ ਸੀ। publive-image ਪੰਜਾਬ ਮੰਤਰੀ ਮੰਡਲ ’ਚੋਂ ਛੁੱਟੀ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ ਪੰਜਾਬ ਮੰਤਰੀ ਮੰਡਲ ਦੀ ਨਵੀਂ ਟੀਮ ਐਤਵਾਰ ਸ਼ਾਮ ਸਾਢੇ ਚਾਰ ਵਜੇ ਸਹੁੰ ਚੁੱਕੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਮੰਤਰੀ ਮੰਡਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਰਾਜਪਾਲ ਨੂੰ ਸੌਂਪ ਦਿੱਤੀ ਹੈ ਅਤੇ ਰਾਜਪਾਲ ਐਤਵਾਰ ਨੂੰ ਸਾਢੇ ਚਾਰ ਵਜੇ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਕੱਲ੍ਹ ਸ਼ਾਮ ਤੋਂ ਬਾਅਦ ਮੰਤਰੀ ਮੰਡਲ ਦੀ ਤਸਵੀਰ ਵੀ ਪੂਰੀ ਤਰ੍ਹਾਂ ਸਾਫ ਹੋ ਜਾਵੇਗਾ। publive-image ਪੰਜਾਬ ਮੰਤਰੀ ਮੰਡਲ ’ਚੋਂ ਛੁੱਟੀ ਹੋਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਨੇ ਖ਼ਾਲੀ ਕੀਤੀ ਸਰਕਾਰੀ ਕੋਠੀ ਨਵੀਂ ਮੰਤਰੀ ਮੰਡਲ ਵਿਚ 7 ਨਵੇਂ ਚੇਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਹੁਣ 7 ਨਵੇਂ ਮੰਤਰੀਆਂ ਸਣੇ ਕੁੱਲ 15 ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਇਲਾਵਾ 5 ਪੁਰਾਣੇ ਮੰਤਰੀਆਂ ਦੀ ਵਜ਼ਾਰਤ 'ਚੋਂ ਛੁੱਟੀ ਕੀਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਭਾਵੇਂ ਸਹੁੰ ਚੁੱਕ ਸਮਾਗਮ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਅਜੇ ਵੀ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਕਿਹੜੇ ਕਿਹੜੇ ਆਗੂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾਵੇਗਾ। -PTCNews publive-image-
charanjit-singh-channi sunder-sham-arora punjab-cabinet punjab-cabinet-expansion government-house
Advertisment

Stay updated with the latest news headlines.

Follow us:
Advertisment