Sun, Apr 28, 2024
Whatsapp

ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ

Written by  Jashan A -- July 02nd 2019 05:37 PM -- Updated: July 02nd 2019 05:42 PM
ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ

ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ

ਸੰਨੀ ਦਿਓਲ ਨੇ ਟਵੀਟ ਕਰਕੇ PA ਵਿਵਾਦ 'ਤੇ ਅਫਸੋਸ ਪ੍ਰਗਟਾਇਆ,ਨਵੀਂ ਦਿੱਲੀ: ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਲੇਖਕ ਅਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਆਪਣਾ ਨੁਮਾਇੰਦਾ ਨਿਯੁਕਤ ਕਰਨ 'ਤੇ ਅਫਸੋਸ ਪ੍ਰਗਟਾਇਆ ਹੈ। ਉਹਨਾਂ ਕਿਹਾ ਕਿ ਉਨ੍ਹਾਂ ਨੇ ਸਿਰਫ ਆਪਣਾ ਪੀ. ਏ. ਨਿਯੁਕਤ ਕੀਤਾ ਹੈ ਅਤੇ ਬਿਨਾਂ ਕਿਸੇ ਕਾਰਨ ਇਸ ਨੂੰ ਮੁੱਦਾ ਬਣਾਇਆ ਜਾ ਰਿਹਾ ਹੈ।

ਸੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਗੁਰਦਾਸਪੁਰ ਦੇ ਵਿਕਾਸ ਕਾਰਜਾਂ 'ਚ ਕੋਈ ਵੀ ਰੁਕਾਵਟ ਨਾ ਆਵੇ ਅਤੇ ਵਿਕਾਸ ਕਾਰਜ ਨਾ ਰੁੱਕਣ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਵੱਡਾ ਫੈਸਲਾ ਲੈਂਦੇ ਹੋਏ ਲੇਖਕ ਅਤੇ ਫਿਲਮ ਨਿਰਦੇਸ਼ਕ ਗੁਰਪ੍ਰੀਤ ਸਿੰਘ ਪਲਹੇਰੀ ਨੂੰ ਗੁਰਦਾਸਪੁਰ ਸੰਸਦੀ ਹਲਕੇ ਤੋਂ ਆਪਣਾ ਨੁਮਾਇੰਦਾ ਬਣਾਇਆ ਹੈ। -PTC News  

Top News view more...

Latest News view more...