ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ
ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਦੌਰਾਨ ਸੰਸਦ ਮੈਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸੈਸ਼ਨ ਦੇ ਪਹਿਲੇ ਦਿਨ ਕੁੱਲ 313 ਸੰਸਦ ਮੈਂਬਰਾਂ ਨੇ ਸਹੁੰ ਚੁਕੀ। ਅੱਜ ਯਾਨੀ ਮੰਗਲਵਾਰ ਨੂੰ ਦੂਜੇ ਦਿਨ ਬਾਕੀ ਬਚੇ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ।
ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਬੀਤੇ ਦਿਨ ਪ੍ਰੋਟੇਮ ਸਪੀਕਰ ਦੇ ਤੌਰ ‘ਤੇ ਸਹੁੰ ਚੁੱਕੀ। ਜੋ ਹੁਣ ਸਾਂਸਦ ਮੈਬਰਾਂ ਨੂੰ ਸਹੁੰ ਚੁਕਵਾ ਰਹੇ ਹਨ।ਅਭਿਨੇਤਾ ਤੋਂ ਨੇਤਾ ਬਣੇ ਸੰਨੀ ਦਿਓਲ ਨੇ ਸੰਸਦ ਮੈਂਬਰ ਦੇ ਤੌਰ 'ਤੇ ਅੰਗਰੇਜ਼ੀ 'ਚ ਸਹੁੰ ਚੁੱਕੀ।Delhi: Aam Aadmi Party MP from Punjab's Sangrur, Bhagwant Mann takes oath as member of the Lok Sabha, concludes with "Inquilab Zindabad". pic.twitter.com/S6LSzSkLRC — ANI (@ANI) June 18, 2019
ਫਿਲਹਾਲ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਹੀ ਚੁਣ ਕੇ ਆਏ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਪੰਜਾਬੀ 'ਚ ਸਹੁੰ ਚੁਕੀ ਹੈ।Delhi: Bharatiya Janata Party MP from Punjab's Gurdaspur, Sunny Deol takes oath as member of the 17th Lok Sabha. pic.twitter.com/ut0EPMEiu2
— ANI (@ANI) June 18, 2019
ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਸਹੁੰ ਚੁੱਕੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪੰਜਾਬੀ 'ਚ ਸਹੁੰ ਚੁੱਕੀ। -PTC Newsलोक सभा में जारी है सदस्यों का शपथ ग्रहण#LokSabha — Lok Sabha TV (@loksabhatv) June 18, 2019