Sat, Apr 20, 2024
Whatsapp

ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ

Written by  Jashan A -- June 18th 2019 12:16 PM
ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ

ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ

ਸੰਨੀ ਦਿਓਲ ਸਮੇਤ ਪੰਜਾਬ ਦੇ ਇਹਨਾਂ ਨੇਤਾਵਾਂ ਨੇ ਸਾਂਸਦ ਵਜੋਂ ਚੁੱਕੀ ਸਹੁੰ,ਨਵੀਂ ਦਿੱਲੀ: 17ਵੀਂ ਲੋਕ ਸਭਾ ਦੇ ਸੈਸ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਦੌਰਾਨ ਸੰਸਦ ਮੈਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸੈਸ਼ਨ ਦੇ ਪਹਿਲੇ ਦਿਨ ਕੁੱਲ 313 ਸੰਸਦ ਮੈਂਬਰਾਂ ਨੇ ਸਹੁੰ ਚੁਕੀ। ਅੱਜ ਯਾਨੀ ਮੰਗਲਵਾਰ ਨੂੰ ਦੂਜੇ ਦਿਨ ਬਾਕੀ ਬਚੇ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ।

ਭਾਜਪਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਬੀਤੇ ਦਿਨ ਪ੍ਰੋਟੇਮ ਸਪੀਕਰ ਦੇ ਤੌਰ ‘ਤੇ ਸਹੁੰ ਚੁੱਕੀ। ਜੋ ਹੁਣ ਸਾਂਸਦ ਮੈਬਰਾਂ ਨੂੰ ਸਹੁੰ ਚੁਕਵਾ ਰਹੇ ਹਨ।ਅਭਿਨੇਤਾ ਤੋਂ ਨੇਤਾ ਬਣੇ ਸੰਨੀ ਦਿਓਲ ਨੇ ਸੰਸਦ ਮੈਂਬਰ ਦੇ ਤੌਰ 'ਤੇ ਅੰਗਰੇਜ਼ੀ 'ਚ ਸਹੁੰ ਚੁੱਕੀ। ਫਿਲਹਾਲ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਹੀ ਚੁਣ ਕੇ ਆਏ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਪੰਜਾਬੀ 'ਚ ਸਹੁੰ ਚੁਕੀ ਹੈ। ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਸਹੁੰ ਚੁੱਕੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਪੰਜਾਬੀ 'ਚ ਸਹੁੰ ਚੁੱਕੀ। -PTC News

Top News view more...

Latest News view more...