ਇਮਰਾਨ ਖ਼ਾਨ ਮਾਮਲੇ 'ਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ
ਇਸਲਾਮਾਬਾਦ : ਇਮਰਾਨ ਖ਼ਾਨ ਦੇ ਸਿਆਸੀ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਲਈ ਮੁਲਤਵੀ ਕਰ ਦਿੱਤੀ ਹੈ। ਸਰਵਉਚ ਅਦਾਲਤ ਵਿੱਚ 5 ਅਪ੍ਰੈਲ ਨੂੰ ਇਸ ਮਾਮਲੇ ਉਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ ਅਰਜ਼ੀ ਖ਼ਾਰਿਜ ਕਰ ਦਿੱਤੀ ਹੈ। ਸਰਵਉਚ ਅਦਾਲਤ ਨੇ ਕਿਹਾ ਕਿ ਸੰਸਦ ਵਿੱਚ ਜੋ ਕੁਝ ਵੀ ਹੋਇਆ ਉਸ ਦਾ ਮੁੱਲਾਂਕਣ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੰਸਦ ਵੱਲੋਂ ਇਮਰਾਨ ਖ਼ਾਨ ਖਿਲਾਫ ਪੇਸ਼ ਅਵਿਸ਼ਵਾਸ ਮਤੇ ਨੂੰ ਰੱਦ ਕਰ ਦਿੱਤਾ ਗਿਆ ਸੀ। ਪਾਕਿਸਤਾਨ ਵਿਚ ਕੌਮੀ ਅਸੈਂਬਲੀ ਭੰਗ ਕੀਤੇ ਜਾਣ ਤੋਂ ਬਾਅਦ ਇਮਰਾਨ ਖ਼ਾਨ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਪਰ ਉਹ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤਕ 15 ਦਿਨਾਂ ਲਈ ਪ੍ਰਧਾਨ ਮੰਤਰੀ ਵਜੋਂ ਕੰਮ ਜਾਰੀ ਰੱਖ ਸਕਦੇ ਹਨ। ਇਸ ਮੌਕੇ ਰਾਸ਼ਟਰਪਤੀ ਆਰਿਫ ਅਲਵੀ ਨੇ ਕਿਹਾ ਹੈ ਕਿ ਕੇਅਰਟੇਕਰ ਪ੍ਰਧਾਨ ਮੰਤਰੀ ਦੀ ਨਿਯੁਕਤੀ ਤੱਕ ਇਮਰਾਨ ਖ਼ਾਨ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ। ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੇ ਕੇਅਰਟੇਕਰ ਪ੍ਰਧਾਨ ਮੰਤਰੀ ਲਈ ਸਾਬਕਾ ਜੱਜ ਅਜਮਤ ਸਈਦਾ ਦਾ ਨਾਂ ਨੂੰ ਪੇਸ਼ ਕੀਤਾ ਸੀ। ਸਈਦ ਉਸ ਬੈਂਚ ਦਾ ਹਿੱਸਾ ਸਨ ਜਿਨ੍ਹਾਂ ਨੇ ਪਨਾਮਾ ਪੇਪਰ ਲੀਕ ਮਾਮਲੇ ਵਿਚ ਨਵਾਜ ਸ਼ਰੀਫ ਨੂੰ ਦੋਸ਼ ਕਰਾਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੇ ਰਾਸ਼ਟਰਪਤੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ। ਦੇਸ਼ ਦੀ ਸਰਵਉੱਚ ਅਦਾਲਤ ਦੀ ਬੈਂਚ ਮੰਗਲਵਾਰ ਦੁਪਹਿਰ 12 ਵਜੇ ਇਸ ਮਾਮਲੇ ਉਤੇ ਮੁੜ ਸੁਣਵਾਈ ਸ਼ੁਰੂ ਕਰੇਗੀ। ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਜਾਰੀ