ਮੁੱਖ ਖਬਰਾਂ

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਦਿੱਤੀ ਵੱਡੀ ਰਾਹਤ, 10 ਅਗਸਤ ਤਕ ਗ੍ਰਿਫਤਾਰੀ 'ਤੇ ਰੋਕ

By Ravinder Singh -- July 19, 2022 3:58 pm -- Updated:July 19, 2022 4:41 pm

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਭਾਜਪਾ ਦੇ ਸਾਬਕਾ ਬੁਲਾਰਨ ਨੂੰ ਸਾਰਿਆਂ ਨੂੰ ਐਫਆਈਆਰ ਵਿੱਚ ਗ੍ਰਿਫ਼ਤਾਰੀ ਉਤੇ ਅੰਤਿਮ ਸੁਰੱਖਿਆ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਫਿਲਹਾਲ ਕੋਈ ਸਖ਼ਤ ਕਾਰਵਾਈ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨੂਪੁਰ ਦੀ ਪਟੀਸ਼ਨ ਉਤੇ ਨੋਟਿਸ ਜਾਰੀ ਕਰ ਕੇ 10 ਅਗਸਤ ਤੱਕ ਜਵਾਬ ਮੰਗਿਆ ਹੈ। ਭਵਿੱਖ ਵਿੱਚ ਜੇ ਉਨ੍ਹਾਂ ਦੇ ਬਿਆਨ (ਪੈਗੰਬਰ) ਨੂੰ ਲੈ ਕੇ ਕੋਈ ਐਫਆਈਆਰ ਦਰਜ ਹੁੰਦੀ ਹੈ ਤਾਂ ਵੀ ਨੂਪੁਰ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਹੋਵੇਗੀ।

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਦਿੱਤੀ ਵੱਡੀ ਰਾਹਤ, ਸਾਰੀਆਂ FIR 'ਚ ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਨੂਪੁਰ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜੇਬੀ ਪਾਰਦੀਵਾਲਾ ਦੀ ਬੈਂਚ ਨੇ ਕੀਤੀ। ਭਾਜਪਾ ਦੇ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਪੈਗੰਬਰ ਮੁਹੰਮਦ ਉਤੇ ਦਿੱਤੇ ਬਿਆਨਾਂ ਨੂੰ ਲੈ ਕੇ ਇਕ ਵਾਰ ਫਿਰ ਸੁਪਰੀਮ ਕੋਰਟ ਪੁੱਜੇ ਸਨ। ਉਨ੍ਹਾਂ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਖ਼ਿਲਾਫ਼ ਦਰਜ 9 ਐਫਆਈਆਰਜ਼ ਵਿੱਚ ਗ੍ਰਿਫ਼ਤਾਰੀ ਉਤੇ ਰੋਕ ਲਗਾਈ ਜਾਵੇ।

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਦਿੱਤੀ ਵੱਡੀ ਰਾਹਤ, ਸਾਰੀਆਂ FIR 'ਚ ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਅੱਜ ਹੋਈ ਸੁਣਵਾਈ ਦੌਰਾਨ ਨੂਪੁਰ ਵੱਲੋਂ ਪੇਸ਼ ਹੋਏ ਵਕੀਲ ਮਨਿੰਦਰ ਸਿੰਘ ਨੇ ਕਿਹਾ, "ਨੂਪੁਰ ਦੀ ਜਾਨ ਨੂੰ ਖ਼ਤਰਾ ਹੈ। ਹੁਣੇ ਹੀ ਖਬਰ ਮਿਲੀ ਹੈ ਕਿ ਪਾਕਿਸਤਾਨ ਤੋਂ ਕੋਈ ਕਤਲ ਕਰਨ ਆਇਆ ਹੈ, ਜਿਸ ਨੂੰ ਪਟਨਾ 'ਚ ਫੜਿਆ ਗਿਆ ਹੈ।" ਇਸ 'ਤੇ ਜਸਟਿਸ ਸੂਰਿਆਕਾਂਤ ਨੇ ਪੁੱਛਿਆ ਕਿ ਤੁਹਾਨੂੰ ਇਹ ਜਾਣਕਾਰੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਮਿਲੀ? ਤਾਂ ਮਨਿੰਦਰ ਨੇ ਕਿਹਾ, "ਹੁਣ ਪਤਾ ਲੱਗਾ ਹੈ। ਨੂਪੁਰ ਸਾਰੀਆਂ ਅਦਾਲਤਾਂ ਵਿੱਚ ਨਹੀਂ ਜਾ ਸਕਦੀ। ਉਸ ਦੀ ਜਾਨ ਨੂੰ ਖ਼ਤਰਾ ਵੱਧਦਾ ਜਾ ਰਿਹਾ ਹੈ।

ਸੁਪਰੀਮ ਕੋਰਟ ਨੇ ਨੂਪੁਰ ਸ਼ਰਮਾ ਨੂੰ ਦਿੱਤੀ ਵੱਡੀ ਰਾਹਤ, ਸਾਰੀਆਂ FIR 'ਚ ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਨੂਪੁਰ ਦੇ ਵਕੀਲ ਨੇ ਕਿਹਾ ਕਿ ਬੰਗਾਲ ਵਿੱਚ ਚਾਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਇਸ ਲਈ ਖ਼ਤਰਾ ਵੀ ਵਧ ਗਿਆ ਹੈ। ਨੁਪੂਰ ਨੇ ਹੋਰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪਹਿਲਾ ਕੇਸ ਦਿੱਲੀ ਵਿੱਚ ਦਰਜ ਹੋਇਆ ਸੀ, ਇਸ ਲਈ ਕੇਸਾਂ ਨੂੰ ਦਿੱਲੀ ਟਰਾਂਸਫਰ ਕੀਤਾ ਜਾਵੇ। ਇਸ ਉਤੇ ਸੁਪਰੀਮ ਕੋਰਟ ਨੇ ਪੁੱਛਿਆ, ਕੀ ਤੁਸੀਂ ਦਿੱਲੀ ਹਾਈ ਕੋਰਟ ਜਾਣਾ ਚਾਹੁੰਦੇ ਹੋ? ਇਸ 'ਤੇ ਵਕੀਲ ਨੇ ਕਿਹਾ ਕਿ ਦਿੱਲੀ ਦੀ ਐਫਆਈਆਰ ਨੂੰ ਛੱਡ ਕੇ ਬਾਕੀ ਸਾਰੀਆਂ ਐਫਆਈਆਰ ਬੰਦ ਹੋਣੀਆਂ ਚਾਹੀਦੀਆਂ ਹਨ। ਭਵਿੱਖ ਦੀਆਂ ਸ਼ਿਕਾਇਤਾਂ ਅਤੇ ਐਫਆਈਆਰਜ਼ ਨੂੰ ਰੋਕੋ ਕਿਉਂਕਿ ਸੁਪਰੀਮ ਕੋਰਟ ਨੇ ਪਹਿਲਾਂ ਵੀ ਮਾਮਲਿਆਂ ਵਿੱਚ ਅੰਤਰਿਮ ਸੁਰੱਖਿਆ ਦਿੱਤੀ ਹੈ।

ਇਹ ਵੀ ਪੜ੍ਹੋ :ਸਾਬਕਾ ਕੌਂਸਲਰ ਦੀ ਉਸੇ ਦੇ ਭਤੀਜੇ ਤੇ ਉਸਦੀ ਪਤਨੀ ਵੱਲੋਂ ਕੁੱਟਮਾਰ, ਘਟਨਾ ਦੀ ਵੀਡੀਓ ਵਾਇਰਲ 

  • Share