ਮੁੱਖ ਖਬਰਾਂ

ਸੁਪਰੀਮ ਕੋਰਟ ਨੇ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਦਿੱਤੀ ਜ਼ਮਾਨਤ, ਪਰ ਨਹੀਂ ਆ ਸਕਣਗੇ ਜੇਲ੍ਹ ਤੋਂ ਬਾਹਰ

By Jasmeet Singh -- July 08, 2022 3:56 pm

ਨਵੀਂ ਦਿੱਲੀ, 8 ਜੁਲਾਈ: ਸੁਪਰੀਮ ਕੋਰਟ ਨੇ ਅੱਜ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਪੰਜ ਦਿਨਾਂ ਲਈ ਸ਼ਰਤੀਆ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਉਹ ਇਸ ਮਾਮਲੇ ਨਾਲ ਸਬੰਧਤ ਕੋਈ ਨਵਾਂ ਟਵੀਟ ਪੋਸਟ ਨਹੀਂ ਕਰਨਗੇ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿੰਜੋ ਆਬੇ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ

ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅੰਤਰਿਮ ਜ਼ਮਾਨਤ ਦਾ ਇਹ ਹੁਕਮ ਸੀਤਾਪੁਰ ਵਿੱਚ ਦਰਜ ਕੇਸ ਲਈ ਹੈ। ਜ਼ੁਬੈਰ ਨੂੰ ਜ਼ਮਾਨਤ ਦੇਣ ਦੇ ਨਾਲ ਹੀ ਅਦਾਲਤ ਨੇ ਯੂਪੀ ਪੁਲਿਸ ਨੂੰ ਨੋਟਿਸ ਦੇ ਕੇ ਜਵਾਬ ਵੀ ਮੰਗਿਆ ਹੈ। ਪਰ ਸੁਪਰੀਮ ਕੋਰਟ ਵੱਲੋਂ ਜ਼ੁਬੈਰ ਨੂੰ ਸ਼ਰਤੀਆ ਜ਼ਮਾਨਤ ਦੇਣ ਤੋਂ ਬਾਅਦ ਵੀ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਹੀ ਰਹਿਣਾ ਪਵੇਗਾ।

ਦੱਸ ਦਈਏ ਕਿ ਨੁਪੁਰ ਸ਼ਰਮਾ ਮਾਮਲੇ ਨੂੰ ਲੈ ਕੇ ਚਰਚਾ 'ਚ ਆਏ ਅਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ 'ਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਜ਼ੁਬੈਰ ਨੂੰ ਅਗਾਊਂ ਜ਼ਮਾਨਤ ਦੇਣ ਦੇ ਮੁੱਦੇ 'ਤੇ ਸੁਣਵਾਈ ਕੀਤੀ।

ਸੁਪਰੀਮ ਕੋਰਟ ਵੱਲੋਂ 5 ਦਿਨਾਂ ਦੀ ਸ਼ਰਤੀਆ ਜ਼ਮਾਨਤ ਮਿਲਣ ਤੋਂ ਬਾਅਦ ਵੀ ਜ਼ੁਬੈਰ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਹਨ। ਅਜਿਹਾ ਇਸ ਲਈ ਕਿਉਂਕਿ ਜ਼ੁਬੈਰ ਦਿੱਲੀ ਪੁਲਿਸ ਇੱਕ ਹੋਰ ਮਾਮਲੇ ਵਿੱਚ ਨਿਆਇਕ ਹਿਰਾਸਤ ਵਿੱਚ ਹੈ। ਜਿਸ 'ਚ ਉਸ 'ਤੇ ਧਾਰਮਿਕ ਸਮੂਹਾਂ ਵਿਚਾਲੇ ਦੁਸ਼ਮਣੀ ਨੂੰ ਵਧਾਵਾ ਦੇਣ ਦਾ ਦੋਸ਼ ਹੈ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿੰਜੋ ਆਬੇ ਦੀ ਮੌਤ 'ਤੇ ਦੁੱਖ ਜ਼ਾਹਿਰ ਕੀਤਾ

ਜ਼ੁਬੈਰ ਨੂੰ 27 ਜੂਨ ਨੂੰ ਦਿੱਲੀ ਪੁਲਿਸ ਨੇ ਹਿੰਦੂ ਦੇਵਤਾ ਦੇ ਖਿਲਾਫ ਭੜਕਾਊ ਟਵੀਟ ਕਰਨ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। ਜ਼ੁਬੈਰ 'ਤੇ ਇਹ ਮਾਮਲਾ ਉਸ ਵੱਲੋਂ ਸਾਲ 2018 'ਚ ਕੀਤੇ ਗਏ ਟਵੀਟ 'ਤੇ ਆਧਾਰਿਤ ਹੈ। ਜਿਸ 'ਚ ਉਨ੍ਹਾਂ ਨੇ 80 ਦੇ ਦਹਾਕੇ ਦੀ ਫਿਲਮ 'ਕਿਸ ਸੇ ਨਾ ਕਹਿਣਾ' ਦਾ ਸਕਰੀਨ ਸ਼ਾਟ ਸ਼ੇਅਰ ਕੀਤਾ ਸੀ। ਦੱਸ ਦੇਈਏ ਕਿ ਦਿੱਲੀ ਦੀ ਅਦਾਲਤ ਨੇ ਇਸ ਮਾਮਲੇ ਵਿੱਚ ਜ਼ੁਬੈਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਫਿਰ ਉਸ ਦਾ ਰਿਮਾਂਡ ਮਨਜ਼ੂਰ ਕਰ ਲਿਆ ਸੀ।

ਜ਼ੁਬੈਰ ਖਿਲਾਫ ਪਿਛਲੇ 2 ਸਾਲਾਂ 'ਚ 5 ਮਾਮਲੇ ਦਰਜ ਹਨ।


-PTC News

  • Share