Sat, Apr 20, 2024
Whatsapp

26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

Written by  Shanker Badra -- January 12th 2021 04:29 PM
26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ:ਨਵੀਂ ਦਿੱਲੀ : ਦਿੱਲੀ 'ਚ ਖੇਤੀ ਕਾਨੂੰਨਾਂ (Farm Laws 2020) ਦੇ ਵਿਰੋਧ 'ਚ ਅੰਦੋਲਨਕਾਰੀ ਕਿਸਾਨਾਂ ਨੇ 26 ਜਨਵਰੀ ਨੂੰ ਟਰੈਕਟਰ ਮਾਰਚ (Tractor March) ਕੱਢਣ ਦਾ ਐਲਾਨ ਕੀਤਾ ਹੋਇਆ ਹੈ। ਇਸ ਦੌਰਾਨ ਟਰੈਕਟਰ ਮਾਰਚ 'ਤੇ ਰੋਕ ਲਾਉਣ ਦੀ ਮੰਗ ਸਬੰਧੀ ਸੁਪਰੀਮ ਕੋਰਟ (Supreme Court) 'ਚ ਦਿੱਲੀ ਪੁਲਿਸ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ। [caption id="attachment_465539" align="aligncenter" width="300"]Supreme Court Issues Notice On Delhi Police Plea To Stop Farmers' Tractor Rally On Republic Day 26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ[/caption] ਪੜ੍ਹੋ ਹੋਰ ਖ਼ਬਰਾਂ : ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ , ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਲਾਈ ਰੋਕ    ਇਸ ਪਟੀਸ਼ਨ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪੁਲਿਸ ਨੇ ਦਲੀਲ ਦਿੱਤੀ ਸੀ ਕਿ ਕਿਸਾਨਾਂ ਦੇ ਟ੍ਰੈਕਟਰ ਮਾਰਚ ਨਾਲ ਕਾਨੂੰਨ ਵਿਵਸਥਾ ਭੰਗ ਹੋਣ ਦਾ ਖਦਸ਼ਾ ਹੈ। ਗਣਤੰਤਰ ਦਿਵਸ ਵਾਲੇ ਦਿਨ ਅਜਿਹੇ ਪ੍ਰੋਗਰਾਮਾਂ ਨੂੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਨੋਟਿਸ ਕਿਸ -ਕਿਸ ਨੂੰ ਜਾਰੀ ਹੋਇਆ ਹੈ ,ਇਸ ਬਾਰੇ ਅਜੇ ਪੂਰਾ ਸਪਸ਼ਟ ਨਹੀਂ ਹੋਇਆ। [caption id="attachment_465537" align="aligncenter" width="300"]Supreme Court Issues Notice On Delhi Police Plea To Stop Farmers' Tractor Rally On Republic Day 26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ[/caption] ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ, 'ਕੋਈ ਵੀ ਰੈਲੀ ਹੋਣ ਤੋਂ ਪਹਿਲਾਂ ਲਿਖਤੀ ਨੋਟਿਸ ਦਿੱਤਾ ਜਾਂਦਾ ਹੈ, ਜਿਸ ਤੋਂ ਬਾਅਦ ਰੈਲੀ ਪੁਲਿਸ-ਪ੍ਰਸ਼ਾਸਨ ਦੀਆਂ ਸ਼ਰਤਾਂ ਅਨੁਸਾਰ ਕੀਤੀ ਜਾਂਦੀ ਹੈ।ਹਾਲਾਂਕਿ, ਕਿਸਾਨ ਜਥੇਬੰਦੀਆਂ ਵੱਲੋਂ ਅਜਿਹੀ ਕੋਈ ਲਿਖਤੀ ਜਾਣਕਾਰੀ ਨਹੀਂ ਦਿੱਤੀ ਗਈ। [caption id="attachment_465536" align="aligncenter" width="300"]Supreme Court Issues Notice On Delhi Police Plea To Stop Farmers' Tractor Rally On Republic Day 26 ਜਨਵਰੀ ਦੀ ਟਰੈਕਟਰ ਪਰੇਡ ਰੋਕਣ ਲਈ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਧਰਨੇ ਤੋਂ ਵਾਪਸ ਆਏ ਕਿਸਾਨ ਨੇ ਦਿੱਤੀ ਜਾਨ, ਸੁਸਾਈਡ ਨੋਟ 'ਚ ਖੇਤੀ ਕਾਨੂੰਨਾਂ ਨੂੰ ਠਹਿਰਾਇਆ ਜ਼ਿੰਮੇਵਾਰ ਇਸ ਦੇ ਨਾਲ ਹੀ ਅਸੀਂ ਆਪਣੇ ਆਰਡਰ ਵਿੱਚ ਇਹ ਵੀ ਕਹਾਂਗੇ ਕਿ ਕਿਸਾਨ ਰਾਮਲੀਲਾ ਮੈਦਾਨ ਜਾਂ ਦਿੱਲੀ ਦੇ ਕਿਸੇ ਹੋਰ ਸਥਾਨ 'ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਆਗਿਆ ਲਈ ਦਿੱਲੀ ਪੁਲਿਸ ਕਮਿਸ਼ਨਰ ਨੂੰ ਦਰਖਾਸਤ ਦੇ ਸਕਦੇ ਹਨ।ਦੱਸ ਦੇਈਏ ਕਿ ਦਿੱਲੀ ਦੀਆਂ ਹੱਦਾਂ 'ਤੇ ਕਿਸਾਨਾਂ ਨੇ 48 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਡੇਰਾ ਲਾਇਆ ਹੋਇਆ ਹੈ। ਟਿਕਰੀ ਬਾਰਡਰ, ਸਿੰਘੂ ਬਾਰਡਰ, ਸੋਨੀਪਤ 'ਚ ਕੁੰਡਲੀ ਬਾਰਡਰ ਤੇ ਯੂਪੀ ਗੇਟ 'ਤੇ ਕਿਸਾਨ ਰੋਡ-ਹਾਈਵੇ 'ਤੇ ਧਰਨਾ ਦੇ ਰਹੇ ਹਨ। -PTCNews


Top News view more...

Latest News view more...