Advertisment

ਸੁਪਰੀਮ ਕੋਰਟ ਦਾ ਵੱਡਾ ਫੈਸਲਾ-ਦਿਨਕਰ ਗੁਪਤਾ ਦੀ DGP ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨਾਂ ਖਾਰਜ

author-image
Riya Bawa
Updated On
New Update
ਸੁਪਰੀਮ ਕੋਰਟ ਦਾ ਵੱਡਾ ਫੈਸਲਾ-ਦਿਨਕਰ ਗੁਪਤਾ ਦੀ DGP ਵਜੋਂ ਨਿਯੁਕਤੀ ਖ਼ਿਲਾਫ਼ ਪਟੀਸ਼ਨਾਂ ਖਾਰਜ
Advertisment
Petitions against Dinkar Gupta: ਪੰਜਾਬ ਦੇ ਸਾਬਕਾ ਪੁਲਿਸ ਮੁਖੀ ਦਿਨਕਰ ਗੁਪਤਾ ਬਾਰੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਦਿਨਕਰ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਬਰਕਰਾਰ ਰੱਖਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਅਪੀਲਾਂ ਨੂੰ ਸੁਪਰੀਮ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ।
Advertisment
Dinkar Gupta to stay DGP, orders Punjab and Haryana High Court ਦੱਸ ਦੇਈਏ ਕਿਜਸਟਿਸ ਐਲ. ਨਾਗੇਸ਼ਵਰ ਰਾਓ, ਬੀਆਰ ਗਵਈ ਤੇ ਬੀਵੀ ਨਾਗਰਤਨ ਦੇ ਬੈਂਚ ਨੇ ਭਾਰਤੀ ਪੁਲੀਸ ਸੇਵਾ (ਆਈਪੀਐਸ) ਅਧਿਕਾਰੀਆਂ ਸਿਧਾਰਥ ਚਟੋਪਾਧਿਆਏ ਤੇ ਮੁਹੰਮਦ ਮੁਸਤਫਾ ਦੀਆਂ ਅਪੀਲਾਂ ਨੂੰ ਖਾਰਜ ਕਰ ਦਿੱਤਾ। ਇਨ੍ਹਾਂ ਅਪੀਲਾਂ ਵਿੱਚ ਗੁਪਤਾ ਨੂੰ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। Punjab and Haryana High Court appointment of Punjab DGP Dinkar Gupta ਸੁਪਰੀਮ ਕੋਰਟ ਨੇ ਇਸ ਮਾਮਲੇ ’ਚ 15 ਸਤੰਬਰ ਨੂੰ ਸਾਰੀਆਂ ਧਿਰਾਂ ਨੂੰ ਸੁਣਿਆ ਸੀ ਤੇ ਕਿਹਾ ਸੀ ਕਿ ਇਨ੍ਹਾਂ 'ਤੇ ਫੈਸਲਾ ਬਾਅਦ ’ਚ ਸੁਣਾਇਆ ਜਾਵੇਗਾ। ਜਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 21 ਜਨਵਰੀ, 2020 ਨੂੰ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ (ਕੈਟ) ਦੇ ਹੁਕਮਾਂ ’ਤੇ ਰੋਕ ਲਾ ਦਿੱਤੀ ਸੀ, ਜਿਸ ਨੇ ਗੁਪਤਾ ਦੀ ਡੀਜੀਪੀ ਵਜੋਂ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ। ਗੁਪਤਾ ਨੂੰ 2019 ਵਿੱਚ ਡੀਜੀਪੀ ਨਿਯੁਕਤ ਕੀਤਾ ਗਿਆ ਸੀ। Bikram Singh Majithia slams Punjab DGP remark on Kartarpur Corridor publive-image -PTC News-
supreme-court punjab petitions dinkar-gupta
Advertisment

Stay updated with the latest news headlines.

Follow us:
Advertisment