Advertisment

ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ

author-image
Shanker Badra
Updated On
New Update
ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ
Advertisment
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਔਰਬਿਟ ਬੱਸਾਂ ਜ਼ਬਤ ਕਰਨ ਦੇ ਮਾਮਲੇ ਵਿੱਚ ਹੁਣ ਸੁਪਰੀਮ ਕੋਰਟ ਤੋਂ ਵੱਡਾ ਲੱਗਿਆ ਹੈ। ਸੁਪਰੀਮ ਕੋਰਟ ਨੇ ਔਰਬਿਟ ਬੱਸਾਂ ਦੇ ਪਰਮਿਟ ਰੱਦ ਕਰਨ ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। publive-image ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਨੌਤੀ ਦਿੱਤੀ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਬੱਸਾਂ ਜ਼ਬਤ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਦੋ ਝਟਕੇ ਲੱਗ ਚੁੱਕੇ ਹਨ, ਉਥੇ ਹੁਣ ਸੁਪਰੀਮ ਕੋਰਟ ਤੋਂ ਵੱਡਾ ਲੱਗਿਆ ਹੈ।
Advertisment
publive-image ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਬੀਤੇ ਦਿਨੀਂ ਔਰਬਿਟ ਬੱਸਾਂ ਜ਼ਬਤ ਕੀਤੀਆਂ ਗਈਆਂ ਸਨ ਅਤੇ ਪਰਮਿਟ ਰੱਦ ਕੀਤੇ ਗਏ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਬੱਸਾਂ ਨੂੰ ਟੈਕਸ ਨਾ ਭਰਨ ਅਤੇ ਬੇਨਿਯਮੀਆਂ ਕਾਰਨ ਜ਼ਬਤ ਕੀਤਾ ਗਿਆ ਹੈ ਪਰ ਬੱਸ ਕੰਪਨੀਆਂ ਨੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। publive-image ਔਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ ਇਸ ਮਗਰੋਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਔਰਬਿਟ ਬੱਸਾਂ ਛੱਡਣ ਅਤੇ ਪਰਮਿਟ ਬਹਾਲ ਕਰਨ ਦੇ ਹੁਕਮ ਕੀਤੇ ਗਏ ਸਨ। ਇਸ ਮਾਮਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ 'ਤੇ ਸੁਪਰੀਮ ਕੋਰਟ ਨੇ ਸਖ਼ਤੀ ਟਿੱਪਣੀ ਕਰਦਿਆਂ ਦਖਲ ਦੇਣ ਤੋਂ ਇਨਕਾਰ ਕੀਤਾ ਅਤੇ ਕਿਹਾ, 'ਅਦਾਲਤ ਵਿੱਚ ਸਿਆਸੀ ਲੜਾਈ ਨਾ ਲੜੋ। -PTCNews publive-image-
punjab-government supreme-court amrinder-singh-raja-warring punjab-haryana-high-court orbit-buses
Advertisment

Stay updated with the latest news headlines.

Follow us:
Advertisment