Sun, Apr 28, 2024
Whatsapp

ਰੋਡਵੇਜ਼ ਮਾਮਲੇ 'ਚ ਸਿੱਧੂ ਨੂੰ ਵੱਡਾ ਝਟਕਾ- ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸਜ਼ਾ

Written by  Riya Bawa -- May 19th 2022 02:26 PM -- Updated: May 19th 2022 04:06 PM
ਰੋਡਵੇਜ਼ ਮਾਮਲੇ 'ਚ ਸਿੱਧੂ ਨੂੰ ਵੱਡਾ ਝਟਕਾ- ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸਜ਼ਾ

ਰੋਡਵੇਜ਼ ਮਾਮਲੇ 'ਚ ਸਿੱਧੂ ਨੂੰ ਵੱਡਾ ਝਟਕਾ- ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਸੁਣਾਈ ਇੱਕ ਸਾਲ ਦੀ ਸਜ਼ਾ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। 1988 ਦੇ ਰੋਡ ਰੇਜ ਮਾਮਲੇ 'ਚ ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਰੋਡਰੇਜ਼ ਮਾਮਲੇ 'ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਹੁਣ ਸਿੱਧੂ ਨੂੰ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਉਹਨਾਂ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਦੱਸ ਦੇਈਏ ਕਿ ਜਦੋਂ ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਨਾਲ ਲੜਾਈ ਹੋਈ ਸੀ। ਇਸ ਵਿੱਚ ਇੱਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਰੋਡਰੇਜ਼ ਮਾਮਲੇ 'ਚ ਨਵਜੋਤ ਸਿੱਧੂ ਖ਼ਿਲਾਫ਼ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਖ਼ਿਲਾਫ਼ ਪੁਰਾਣੇ ਰੋਡ ਰੇਜ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ 'ਅਦਾਲਤ ਦਾ ਫ਼ੈਸਲਾ ਸਿਰ ਮੱਥੇ'।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਦੋਸ਼ੀ ਕਰਾਰ ਦਿੱਤਾ ਸੀ ਪਰ ਸੁਪਰੀਮ ਕੋਰਟ ਨੇ ਕਤਲ ਦੇ ਦੋਸ਼ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋ ਸਾਲ ਪਹਿਲਾਂ ਪਰਿਵਾਰ ਵਾਲਿਆਂ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਸਿੱਧੂ ਦੇ ਵਕੀਲਾਂ ਨੇ ਇਸ ਪਟੀਸ਼ਨ ਦਾ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ ਮਈ 2018 'ਚ ਸੁਪਰੀਮ ਕੋਰਟ ਨੇ ਧਾਰਾ 323 (ਜਾਣਬੁੱਝ ਕੇ ਕਿਸੇ ਨੂੰ ਸੱਟ ਮਾਰਨਾ) ਦੇ ਮਾਮਲੇ 'ਚ ਸਿੱਧੂ ਨੂੰ ਦੋਸ਼ੀ ਤਾਂ ਠਹਿਰਾਇਆ ਪਰ ਇਸ ਦੇ ਲਈ ਉਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਨਹੀਂ ਮਿਲੀ। ਉਨ੍ਹਾਂ ਨੂੰ ਸਿਰਫ਼ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਗਿਆ। ਪੀੜਤ ਪਰਿਵਾਰ ਇਸ ਤੋਂ ਨਿਰਾਸ਼ ਸੀ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਸਜ਼ਾ ਵਧਾਉਣ ਲਈ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। Navjot-Singh-Sidhu-to-go-to-jail-2 ਰੋਡਰੇਜ਼ ਦਾ ਮਾਮਲਾ 27 ਦਸੰਬਰ 1988 ਦਾ ਹੈ। ਨਵਜੋਤ ਸਿੱਧੂ ਪਟਿਆਲਾ ਵਿਚ ਕਾਰ 'ਚ ਜਾਂਦੇ ਹੋਏ ਗੁਰਨਾਮ ਸਿੰਘ ਨਾਂ ਦੇ ਇਕ ਬਜ਼ੁਰਗ ਨਾਲ ਭਿੜ ਗਏ ਸਨ। ਗੁੱਸੇ 'ਚ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪਟਿਆਲਾ ਪੁਲਿਸ ਨੇ ਸਿੱਧੂ ਤੇ ਉਨ੍ਹਾਂ ਦੇ ਦੋਸਤ ਰੁਪਿੰਦਰ ਸਿੰਘ ਦੇ ਖ਼ਿਲਾਫ਼ ਗ਼ੈਰ-ਇਰਾਦਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਸੀ। ਹੇਠਲੀ ਅਦਾਲਤ ਨੇ ਨਵਜੋਤ ਸਿੰਘ ਸਿੱਧੂ ਨੂੰ ਸਬੂਤਾਂ ਦੀ ਘਾਟ 'ਚ 1999 'ਚ ਬਰੀ ਕਰ ਦਿੱਤਾ ਸੀ ਪਰ ਪੀੜਤ ਪੱਖ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। ਸਾਲ 2006 'ਚ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਸੀ। supreme court, navjot sidhu, road rage case ਇਹ ਵੀ ਪੜ੍ਹੋ : ਗਰਮੀ ਕਾਰਨ ਆਂਗਨਵਾੜੀ ਸੈਂਟਰਾਂ ਦਾ ਬਦਲਿਆ ਸਮਾਂ ਇਸ ਫ਼ੈਸਲੇ ਨੂੰ ਸਿੱਧੂ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਜ਼ਿਕਰਯੋਗ ਹੈ ਕਿ 2006 'ਚ ਜਦੋਂ ਹਾਈ ਕੋਰਟ ਨੇ ਸਿੱਧੂ ਨੂੰ ਤਿੰਨ ਸਾਲਾਂ ਦੀ ਸਜ਼ਾ ਸੁਣਾਈ ਸੀ, ਉਦੋਂ ਉਹ ਭਾਜਪਾ 'ਚ ਸਨ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਸਨ। ਉਨ੍ਹਾਂ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਦੁਬਾਰਾ ਚੋਣ ਲੜਨੀ ਪਈ ਤੇ ਉਹ ਮੁੜ ਜਿੱਤ ਗਏ ਸਨ। -PTC News

Top News view more...

Latest News view more...