Sat, Apr 20, 2024
Whatsapp

ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਪਾਈ ਝਾੜ

Written by  Jashan A -- November 25th 2019 03:32 PM
ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਪਾਈ ਝਾੜ

ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਪਾਈ ਝਾੜ

ਪਰਾਲੀ ਸਾੜਨ ਦੇ ਮੁੱਦੇ 'ਤੇ ਸੁਪਰੀਮ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਪਾਈ ਝਾੜ,ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਦੇ ਮੁੱਦੇ 'ਤੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀ ਜੰਮ ਕੇ ਖਿਚਾਈ ਕੀਤੀ ਹੈ। ਪਰਾਲੀ ਸਾੜਨ ਬਾਰੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਗਾਈ ਤੇ ਕਿਹਾ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ 'ਚ ਪੰਜਾਬ ਨਾਕਾਮ ਸਾਬਿਤ ਹੋਇਆ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ ਅਦਾਲਤ ਸੂਬੇ ਦੀ ਹਰ ਮਸ਼ੀਨਰੀ ਨੂੰ ਇਸ ਦੇ ਲਈ ਜ਼ਿੰਮੇਵਾਰ ਠਹਿਰਾਵੇਗੀ।ਅਸੀਂ ਲੋਕਾਂ ਨੂੰ ਇਸ ਤਰੀਕੇ ਨਾਲ ਮਰਨ ਨਹੀਂ ਦੇ ਸਕਦੇ। ਅਦਾਲਤ ਨੇ ਕਿਹਾ ਕਿ ਰੋਕ ਦੇ ਬਾਵਜੂਦ ਵੀ ਪੰਜਾਬ 'ਚ ਪਰਾਲੀ ਧੜੱਲੇ ਨਾਲ ਸਾੜੀ ਜਾ ਰਹੀ ਹੈ। https://twitter.com/ANI/status/1198887758246187008?s=20 -PTC News


Top News view more...

Latest News view more...