Sat, Apr 20, 2024
Whatsapp

ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ

Written by  Shanker Badra -- August 28th 2019 10:54 AM
ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ

ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ:ਨਵੀਂ ਦਿੱਲੀ : ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ -370 ਦੀਆਂ ਜ਼ਿਆਦਾਤਰ ਵਿਵਸਥਾਵਾਂ ਨੂੰ ਰੱਦ ਕਰਨ ਦੇ ਕੇਂਦਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗਾ। [caption id="attachment_333502" align="aligncenter" width="300"]Supreme Court today to hear multiple pleas on Article 370 ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ[/caption] ਇਸ ਦੌਰਾਨ ਜੰਮੂ-ਕਸ਼ਮੀਰ ਵਿੱਚ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਉੱਤੇ ਪਾਬੰਦੀਆਂ ਸਮੇਤ ਹੋਰ ਬੰਦਿਸ਼ਾਂ ਹਟਾਉਣ ਦੀ ਮੰਗ ਨੂੰ ਲੈ ਕੇ ਇਹ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਦਰਅਸਲ ’ਚ ਸੰਚਾਰ ਦੇ ਸਾਧਨਾਂ ਉੱਤੇ ਪਾਬੰਦੀਆਂ ਪੱਤਰਕਾਰਾਂ ਦੇ ਪੇਸ਼ੇਵਰਾਨਾ ਫ਼ਰਜ਼ਾਂ ਨੂੰ ਪੂਰਾ ਕਰਨ ਦੇ ਰਾਹ ਵਿੱਚ ਅੜਿੱਕਾ ਬਣ ਰਹੀਆਂ ਹਨ। [caption id="attachment_333505" align="alignnone" width="300"]Supreme Court today to hear multiple pleas on Article 370 ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ[/caption] ਜੰਮੂ-ਕਸ਼ਮੀਰ ਵਿੱਚ ਧਾਰਾ-370 ਰੱਦ ਕਰਨ ਦੇ ਫ਼ੈਸਲੇ ਵਿਰੁੱਧ ਪਟੀਸ਼ਨ ਵਕੀਲ ਐੱਮਐੱਲ ਸ਼ਰਮਾ ਨੇ ਦਾਇਰ ਕੀਤੀ ਹੈ। ਨੈਸ਼ਨਲ ਕਾਨਫ਼ਰੰਸ ਦੇ ਸੰਸਦ ਮੈਂਬਰ ਮੁਹੰਮਦ ਅਕਬਰ ਲੋਨ ਤੇ ਜਸਟਿਸ (ਸੇਵਾ–ਮੁਕਤ) ਹਸਨੈਨ ਮਸੂਦੀ ਨੇ ਜੰਮੂ-ਕਸ਼ਮੀਰ ਦੇ ਸੰਵਿਧਾਨਕ ਦਰਜੇ ਵਿੱਚ ਕੇਂਦਰ ਵੱਲੋਂ ਕੀਤੀਆਂ ਤਬਦੀਲੀਆਂ ਨੂੰ ਚੁਣੌਤੀ ਦਿੱਤੀ ਹੈ। [caption id="attachment_333503" align="aligncenter" width="300"]Supreme Court today to hear multiple pleas on Article 370 ਧਾਰਾ–370 : ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ , ਸੁਪਰੀਮ ਕੋਰਟ ’ਚ ਸੁਣਵਾਈ ਅੱਜ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਕਾਂਗਰਸੀ ਨੇਤਾ ਕੁਲਦੀਪ ਬਿਸ਼ਨੋਈ ਨੂੰ ਝਟਕਾ, 150 ਕਰੋੜ ਦਾ ਬੇਨਾਮੀ ਹੋਟਲ ਜ਼ਬਤ ਸਾਬਕਾ ਆਈਏਐੱਸ ਅਧਿਕਾਰੀ ਸ਼ਾਹ ਫ਼ੈਸਲ, ਜਵਾਹਰ ਲਾਲ ਨਹਿਰੂ ਦੀ ਸਾਬਕਾ ਵਿਦਿਆਰਥਣ ਸ਼ਹਿਲਾ ਰਸ਼ੀਦ ਤੇ ਰਾਧਾ ਕੁਮਾਰ ਜਿਹੀਆਂ ਪ੍ਰਸਿੱਧ ਹਸਤੀਆਂ ਸਮੇਤ ਕਸ਼ਮੀਰ ਦੇ ਹੋਰ ਬਹੁਤ ਸਾਰੇ ਸਿਆਸੀ ਤੇ ਹੋਰ ਆਗੂ ਇਸ ਵੇਲੇ ਹਿਰਾਸਤ ਵਿੱਚ ਚੱਲ ਰਹੇ ਹਨ।ਇਸ ਦੌਰਾਨ ਸੀਪੀਆਈ (ਐੱਮ) ਦੇ ਆਗੂ ਸੀਤਾਰਾਮ ਯੇਚੁਰੀ ਨੇ ਵੀ ਇੱਕ ਪਟੀਸ਼ਨ ਦਾਇਰ ਕਰ ਕੇ ਆਪਣੀ ਪਾਰਟੀ ਦੇ ਆਗੂ ਮੁਹੰਮਦ ਤਾਰਿਗਾਮੀ ਨੂੰ ਪੇਸ਼ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਉਹ ਵੀ ਹਿਰਾਸਤ ਵਿੱਚ ਹਨ। -PTCNews


Top News view more...

Latest News view more...