ਅਗਨੀਪਥ ਯੋਜਨਾ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਾਰੇ ਮਾਮਲੇ ਦਿੱਲੀ ਹਾਈਕੋਰਟ 'ਚ ਕੀਤੇ ਟਰਾਂਸਫਰ
Agneepath scheme: ਅਗਨੀਪਥ ਯੋਜਨਾ 'ਤੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਸਾਰੇ ਮਾਮਲੇ ਦਿੱਲੀ ਹਾਈ ਕੋਰਟ ਨੂੰ ਟਰਾਂਸਫਰ ਕਰ ਦਿੱਤੇ ਹਨ। ਅਦਾਲਤ ਨੇ ‘ਅਗਨੀਪਥ’ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ਨੂੰ ਦਿੱਲੀ ਹਾਈ ਕੋਰਟ ਵਿੱਚ ਟਰਾਂਸਫਰ ਕਰ ਦਿੱਤਾ ਹੈ।
ਅਦਾਲਤ ਨੇ ਰਜਿਸਟਰਾਰ ਜਨਰਲ ਨੂੰ ਇਨ੍ਹਾਂ ਮਾਮਲਿਆਂ ਨੂੰ ਦਿੱਲੀ ਹਾਈ ਕੋਰਟ ਨੂੰ ਟਰਾਂਸਫਰ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਅਗਨੀਪਥ ਯੋਜਨਾ 'ਤੇ ਸੁਪਰੀਮ ਕੋਰਟ 'ਚ ਤਿੰਨ ਪਟੀਸ਼ਨਾਂ 'ਤੇ ਸੁਣਵਾਈ ਹੋਈ ਸੀ ਜਿਸ ਵਿੱਚ ਇਸ ਨੂੰ ਰੱਦ ਕਰਨ ਵਰਗੀਆਂ ਮੰਗਾਂ ਸਨ ਪਰ ਸੁਣਵਾਈ ਤੋਂ ਪਹਿਲਾਂ ਸੁਪਰੀਮ ਕੋਰਟ ਨੂੰ ਪਤਾ ਲੱਗਾ ਕਿ ਪਟਨਾ ਤੋਂ ਲੈ ਕੇ ਕੇਰਲ ਤੱਕ ਪੰਜ ਹਾਈ ਕੋਰਟਾਂ ਵਿੱਚ ਪਟੀਸ਼ਨਾਂ ਪੈਂਡਿੰਗ ਹਨ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਪੈਂਡਿੰਗ ਕੇਸ ਨੂੰ ਦਿੱਲੀ ਹਾਈ ਕੋਰਟ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀ ਹਾਈ ਕੋਰਟਾਂ ਵਿੱਚ ਦਾਇਰ ਪਟੀਸ਼ਨਾਂ ਨੂੰ ਵੀ ਦਿੱਲੀ ਹਾਈ ਕੋਰਟ ਵਿੱਚ ਟਰਾਂਸਫਰ ਕਰਨ ਲਈ ਕਿਹਾ ਗਿਆ ਹੈ।Supreme Court transfers various pleas challenging 'Agnipath' scheme to Delhi High Court Court directs Registrar General to transfer these matters to Delhi HC. pic.twitter.com/kDYCJuonzb — ANI (@ANI) July 19, 2022
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇਕਰ ਭਵਿੱਖ ਵਿੱਚ ਵੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਦਿੱਲੀ ਹਾਈ ਕੋਰਟ ਵਿੱਚ ਭੇਜਿਆ ਜਾਵੇਗਾ। ਦਿੱਲੀ ਹਾਈ ਕੋਰਟ 'ਚ ਸੁਣਵਾਈ ਕਦੋਂ ਹੋਵੇਗੀ, ਇਸ ਲਈ ਕੋਈ ਸਮਾਂ ਸੀਮਾ ਤੈਅ ਨਹੀਂ ਕੀਤੀ ਗਈ ਹੈ।
ਇਸ ਪੂਰੇ ਮਾਮਲੇ ਸਬੰਧੀ ਪੇਸ਼ ਹੋਏ ਸਾਲਿਸਟਰ ਜਨਰਲ ਨੇ ਕਿਹਾ ਕਿ ਕੇਰਲ, ਪਟਨਾ, ਦਿੱਲੀ ਸਮੇਤ ਕਈ ਹਾਈ ਕੋਰਟਾਂ ਵਿੱਚ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂ ਤਾਂ ਅਸੀਂ ਸਾਰਿਆਂ ਨੂੰ ਇੱਥੇ ਤਬਦੀਲ ਕਰਨ ਲਈ ਅਰਜ਼ੀ ਦੇ ਦੇਈਏ, ਜਾਂ ਫਿਰ ਦਿੱਲੀ ਹਾਈ ਕੋਰਟ ਨੂੰ ਸਾਡੇ ਕੋਲ ਲੰਬਿਤ ਕੇਸਾਂ ਦੀ ਜਲਦੀ ਸੁਣਵਾਈ ਕਰਨ ਲਈ ਕਹੋ। ਇਸ ਨਾਲ ਘੱਟੋ-ਘੱਟ ਸੁਪਰੀਮ ਕੋਰਟ ਦੇ ਸਾਹਮਣੇ ਫੈਸਲਾ ਹੋਵੇਗਾ। ਇਸ ਤੋਂ ਬਾਅਦ ਜੱਜ ਨੇ ਕਿਹਾ ਕਿ ਅਸੀਂ ਇਹ ਵੀ ਕਹਿ ਸਕਦੇ ਹਾਂ ਕਿ ਦਿੱਲੀ ਹਾਈ ਕੋਰਟ ਸਾਰੇ ਮਾਮਲਿਆਂ ਦੀ ਸੁਣਵਾਈ ਕਰੇ।
-PTC News