Sat, Apr 27, 2024
Whatsapp

ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ SGPC ਨੂੰ ਭੇਜੇ ਆਕਸੀਜਨ ਕੰਨਸਨਟਰੇਟਰ

Written by  Shanker Badra -- May 22nd 2021 06:04 PM
ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ SGPC ਨੂੰ ਭੇਜੇ ਆਕਸੀਜਨ ਕੰਨਸਨਟਰੇਟਰ

ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਨੇ SGPC ਨੂੰ ਭੇਜੇ ਆਕਸੀਜਨ ਕੰਨਸਨਟਰੇਟਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਕੋਵਿਡ ਕੇਅਰ ਕੇਂਦਰਾਂ ਲਈ ਸਹਿਯੋਗੀ ਬਣਦਿਆਂ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ ਆਕਲੈਂਡ ਵੱਲੋਂ 15 ਆਕਸੀਜਨ ਕੰਨਸਨਟਰੇਟਰ ਭੇਜੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਇਹ ਉੱਦਮ ਸੁਸਾਇਟੀ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਨੇ ਕੀਤਾ ਹੈ, ਜਿਨ੍ਹਾਂ ਦੇ ਸਹਿਯੋਗ ਵਿਚ ਸ. ਪ੍ਰਿਥੀਪਾਲ ਸਿੰਘ ਬਸਰਾ ਤੇ ਭਵਦੀਪ ਸਿੰਘ ਢਿੱਲੋਂ ਨੇ ਹਿੱਸਾ ਪਾਇਆ ਹੈ। ਭੇਜੇ ਗਏ ਇਹ ਕੰਨਸਨਟਰੇਟਰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਬੀਤੇ ਕੱਲ੍ਹ ਪ੍ਰਾਪਤ ਕੀਤੇ, ਜੋ ਅੱਗੇ ਕੋਵਿਡ ਕੇਅਰ ਕੇਂਦਰਾਂ ਵਿਚ ਭੇਜੇ ਜਾਣਗੇ। ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰੇਰਨਾ ਨਾਲ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵੱਲੋਂ 100 ਕੰਨਸਨਟਰੇਟਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ 15 ਕੰਨਸਨਟਰੇਟਰ ਪੁੱਜੇ ਹਨ। ਬਾਕੀ ਕੰਨਸਨਟਰੇਟਰ ਵੀ ਸੁਸਾਇਟੀ ਵੱਲੋਂ ਜਲਦ ਭੇਜੇ ਜਾ ਰਹੇ ਹਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਵੱਖ-ਵੱਖ ਜ਼ਿਲ੍ਹਿਆਂ ਅੰਦਰ ਵਿਸ਼ੇਸ਼ ਵਾਰਡ ਬਣਾਏ ਗਏ ਹਨ ਜਿਥੇ ਲੋੜ ਪੈਣ ’ਤੇ ਮਰੀਜ਼ਾਂ ਨੂੰ ਕੰਨਸਨਟਰੇਟਰਾਂ ਲਈ ਆਕਸੀਜਨ ਦਿੱਤੀ ਜਾਂਦੀ ਹੈ। ਹੁਣ ਤੱਕ 5 ਵਾਰਡ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ 3 ਹੋਰ ਜਲਦ ਕਾਰਜਸ਼ੀਲ ਕੀਤੇ ਜਾਣਗੇ। ਇਸੇ ਦੇ ਚੱਲਦਿਆਂ ਵਿਦੇਸ਼ਾਂ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਨ ਲਈ ਅੱਗੇ ਆ ਰਹੀਆਂ ਹਨ। -PTCNews


Top News view more...

Latest News view more...