Wed, Sep 16, 2026
Whatsapp

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ 'ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

Reported by:  PTC News Desk  Edited by:  Jashan A -- November 24th 2019 06:40 PM
ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ 'ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ 'ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ 'ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ,ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਬੱਦੋਵਾਲ ਅੱਜ ਸਵੇਰੇ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥਕ ਆਗੂ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕੀਤਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਬੱਦੋਵਾਲ ਤੋਂ ਕੌਮ ਦਾ ਵਾਝਿਆਂ ਹੋਣਾ ਬੇਹੱਦ ਅਫਸੋਸਨਾਕ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK