Fri, Sep 4, 2026
Whatsapp

ਸੁਰਿੰਦਰ ਸਿੰਘ ਨੇ ਸੰਭਾਲਿਆ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ

Reported by:  PTC News Desk  Edited by:  Pardeep Singh -- May 05th 2022 05:27 PM
ਸੁਰਿੰਦਰ ਸਿੰਘ ਨੇ ਸੰਭਾਲਿਆ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ

ਸੁਰਿੰਦਰ ਸਿੰਘ ਨੇ ਸੰਭਾਲਿਆ ਅੰਮ੍ਰਿਤਸਰ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ

ਅੰਮ੍ਰਿਤਸਰ: ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਖੇ ਸੰਨ 2013 ਵਿਚ ਅਚਨਚੇਤ ਆਏ ਹੜ੍ਹ ਦੌਰਾਨ ਦਿਨ-ਰਾਤ ਕੰਮ ਕਰਕੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਲੇ ਉਸ ਵੇਲੇ ਦੇ ਐਸ ਡੀ ਐਮ ਅਜਨਾਲਾ ਸੁਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਅਹੁਦਾ ਸੰਭਾਲ ਲਿਆ ਹੈ। ਹਵਾਈ ਫੌਜ ਵਿਚੋਂ ਸੇਵਾ ਮੁਕਤ ਹੋਣ ਮਗਰੋਂ ਸੰਨ 2012 ਬੈਚ ਵਿਚ ਪੀ ਸੀ ਐਸ ਅਧਿਕਾਰੀ ਚੁਣੇ ਗਏ ਸੁਰਿੰਦਰ ਸਿੰਘ ਇਸ ਵੇਲੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਕਾਰਪੋਰੇਸ਼ਨ ਮੋਗਾ ਵਜੋਂ ਤਾਇਨਾਤ ਸਨ ਅਤੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਉਨਾਂ ਦਾ ਤਬਾਦਲਾ ਅੰਮ੍ਰਿਤਸਰ ਲਈ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਐਸ ਡੀ ਐਮ ਅਜਨਾਲਾ, ਐਸ ਡੀ ਐਮ ਪੱਟੀ, ਐਸ ਡੀ ਐਮ ਤਰਨਤਾਰਨ, ਕਮਿਸ਼ਨਰ ਪਾਠਨਕੋਟ, ਅੰਮ੍ਰਿਤਸਰ ਕਾਰਪੋਰੇਸ਼ਨ ਦੇ ਜੁਇੰਟ ਕਮਿਸ਼ਨਰ, ਡਿਪਟੀ ਡਾਇਰੈਕਟਰ ਲੋਕਲ ਬਾਡੀ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਕੰਮ ਕਰਦੇ ਹੋਏ ਆਪਣੀ ਮਿਹਨਤ ਅਤੇ ਲਿਆਕਤ ਦਾ ਲੋਹਾ ਮਨਾ ਚੁੱਕੇ ਹਨ। ਸੁਰਿੰਦਰ ਸਿੰਘ ਨੂੰ ਵੱਖ-ਵੱਖ ਸੇਵਾਵਾਂ ਦੌਰਾਨ ਬਿਹਤਰੀਨ ਕਾਰਗੁਜ਼ਾਰੀ ਲਈ ਅਜਨਾਲਾ ਵਿਖੇ ਬਤੌਰ ਐਸ ਡੀ ਐਮ ਹੜ੍ਹਾਂ ਦੌਰਾਨ ਥੋੜ੍ਹੇ ਸਮੇਂ ਦੇ ਨੋਟਿਸ ਉਤੇ ਕੀਤੇ ਗਏ ਪ੍ਰਬੰਧਾਂ ਲਈ, ਪੱਟੀ ਵਿਖੇ ਐਸ ਡੀ ਐਮ ਵਜੋਂ ਕੰਮ ਕਰਦੇ ਨਸ਼ਾ ਮੁਕਤੀ ਲਈ ਪਾਏ ਗਏ ਯੋਗਦਾਨ ਲਈ ਅਤੇ ਸ੍ਰੀ ਰਾਮ ਤੀਰਥ ਵਿਖੇ ਹੋਏ ਰਾਜ ਪੱਧਰੀ ਸਮਾਗਮਾਂ ਦੌਰਾਨ ਕੀਤੇ ਗਏ ਕੰਮ ਲਈ ਤਿੰਨ ਵਾਰ ਮੁੱਖ ਮੰਤਰੀ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਅੱਜ ਅਹੁਦਾ ਸੰਭਾਲਣ ਮੌਕੇ ਉਨਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਫਿਰ ਗੁਰੂ ਨਗਰੀ ਦੀ ਸੇਵਾ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਮੇਰੀ ਕੋਸ਼ਿਸ਼ ਰਹੇਗੀ ਕਿ ਲੋਕਾਂ ਦੇ ਜਿਲ੍ਹਾ ਪ੍ਰਸਾਸ਼ਨ ਨਾਲ ਜੁੜੇ ਕੰਮ ਤਰਜੀਹੀ ਅਧਾਰ ਉਤੇ ਹੋਣ। ਇਹ ਵੀ ਪੜ੍ਹੋ:ਭਾਜਪਾ ਸਾਂਸਦ ਹੰਸ ਰਾਜ ਹੰਸ ਨੂੰ ਹੱਥ ਜੋੜ ਕੇ ਅਪੀਲ ਕਰਦਾ ਕਿ ਸਰਕਾਰੀ ਜ਼ਮੀਨ ਵਾਪਸ ਕਰੇ: ਕੁਲਦੀਪ ਧਾਲੀਵਾਲ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK