Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਹੈਰਾਨੀਜਨਕ ਖ਼ੁਲਾਸੇ, ਕੀ ਬਿਕਰਮ ਮਜੀਠੀਆ 'ਤੇ ਹੋਈ FIR ਹੈ ਫਰਜ਼ੀ ?

Written by  Riya Bawa -- December 22nd 2021 04:20 PM -- Updated: December 22nd 2021 05:23 PM
ਸ਼੍ਰੋਮਣੀ ਅਕਾਲੀ ਦਲ ਦੇ ਹੈਰਾਨੀਜਨਕ ਖ਼ੁਲਾਸੇ, ਕੀ ਬਿਕਰਮ ਮਜੀਠੀਆ 'ਤੇ ਹੋਈ FIR ਹੈ ਫਰਜ਼ੀ ?

ਸ਼੍ਰੋਮਣੀ ਅਕਾਲੀ ਦਲ ਦੇ ਹੈਰਾਨੀਜਨਕ ਖ਼ੁਲਾਸੇ, ਕੀ ਬਿਕਰਮ ਮਜੀਠੀਆ 'ਤੇ ਹੋਈ FIR ਹੈ ਫਰਜ਼ੀ ?

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 'ਤੇ ਮਾਮਲਾ ਦਰਜ ਹੋਣ ਤੋਂ ਬਾਅਦ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਹੈ ਕਿ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਜੋ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਇਸ ਦੌਰਾਨ ਪਰਮਬੰਸ ਸਿੰਘ ਰੋਮਾਣਾ ਵੱਲੋਂ ਪ੍ਰੈੱਸ ਵਾਰਤਾ ਕਰਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੋ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਪੁਲਸ ਵੱਲੋਂ ਬਿਕਰਮ ਸਿੰਘ ਮਜੀਠੀਆ 'ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ। ਉਨ੍ਹਾਂ ਨੇ ਐੱਫ.ਆਈ.ਆਰ ਦਰਜ ਕਰਨ ਲਈ ਦਾਗੀ ਅਫ਼ਸਰਾਂ ਦਾ ਇਸਤੇਮਾਲ ਕੀਤਾ ਗਿਆ ਹੈ।  ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਰਫ਼ ਅਤੇ ਸਿਰਫ਼ ਇੱਕ ਬਦਲੇ ਦੀ ਰਾਜਨੀਤੀ ਤਹਿਤ ਫਸਾਇਆ ਜਾ ਰਿਹਾ ਹੈ ਪਰ ਕਾਂਗਰਸ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਉਹ ਇਸ ਸਾਜ਼ਿਸ਼ ਵਿਚ ਕਾਮਯਾਬ ਨਹੀਂ ਹੋ ਸਕੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਬਿਕਰਮ ਮਜੀਠੀਆ ਦੇ ਖਿਲਾਫ ਪੁਲਿਸ ਕਾਰਵਾਈ ਕੀਤੀ ਹੈ ਉਸ ਦਾ ਸਖ਼ਤ ਵਿਰੋਧ ਕਰਦੇ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਆਪਣੀ ਹਾਰ ਦੇਖ ਰਹੀ ਹੈ ਤਾਂ ਵੀ ਚੋਣ ਜਾਬਤਾ ਤੋਂ 10 ਦਿਨ ਪਹਿਲਾਂ ਸਰਕਾਰ ਨੇ ਆਪਣੀ ਮਨਮਰਜ਼ੀ ਨਾਲ ਇਹ ਕੇਸ ਨੂੰ ਦੁਬਾਰਾ ਖੁੱਲ੍ਹਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਕਾਨੂੰਨ ਦੇ ਇਤਿਹਾਸ ਵਿਚ ਪਹਿਲੀ ਵਾਰ ਫੈਸਲਾ ਹੋਣ ਤੋਂ ਬਾਅਦ ਅਦਾਲਤ ਦੀ ਮਰਜੀ ਤੋਂ ਬਿਨਾ ਮਾਮਲਾ ਖੋਲਿਆ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਆਉਣ ਵਾਲੀ 24 ਤਰੀਖ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਪੁਲਿਸ ਹੈੱਡ ਕੁਆਟਰ ਐਸਐਸਪੀ ਦੇ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਸਰਕਾਰ ਨੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਬਿਕਰਮ ਮਜੀਠੀਆ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ ਤੇ ਇਸ ਦੇ ਨਾਲ ਹੀ ਚੋਣ ਜਾਬਤਾ ਤੋਂ 10 ਦਿਨ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਜੀਠੀਆ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਉਹਨਾਂ ਨੇ ਕਿਹਾ ਹੈ ਕਿ ਹਰਪ੍ਰੀਤ ਸਿੱਧੂ ਨੇ ਆਪਣੀ ਰਿਪੋਰਟ ਵਿੱਚ ਲਿਖਿਆ ਕਿ ਮਜੀਠੀਆ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੈ, ਤੇ ਨਾਲ ਹੀ ਉਹਨਾਂ ਨੇ ਇਹ ਵੀ ਲਿਖਿਆ ਕਿ ਪਿਛਲੇ 15 ਸਾਲ ਤੋਂ ਬੋਲਚੋਲ ਨਹੀਂ ਹੈ। ਅਜਿਹੇ 'ਚ ਬਿਕਰਮ ਮਜੀਠੀਆ ਨਾਲ ਸਿੱਧੂ ਦਾ ਕੀ ਰਿਸ਼ਤਾ ਹੋਵੇਗਾ, ਹਰ ਕੋਈ ਸਮਝ ਸਕਦਾ ਹੈ। ਹੁਣ ਅਕਾਲੀ ਦਲ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਐਸਐਸਪੀ ਦਫ਼ਤਰ ਦਾ ਘਿਰਾਓ ਕਰੇਗਾ। ਚੰਡੀਗੜ੍ਹ 'ਚ ਰੋਮਾਣਾ ਨੇ ਕਿਹਾ ਕਿ ਮਾਮਲਾ ਦਰਜ ਕਰਨ ਵਾਲੇ ਆਈਜੀ ਗੌਤਮ ਚੀਮਾ ਖਿਲਾਫ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਕੇਸ ਸੀਬੀਆਈ ਕੋਲ ਅਤੇ ਦੂਜਾ ਪੰਜਾਬ ਪੁਲਿਸ ਕੋਲ ਚੱਲ ਰਿਹਾ ਹੈ। ਉਕਤ ਆਈਜੀ ਦੇ ਨਾਲ ਅਧਿਕਾਰੀ ਏ.ਡੀ.ਜੀ.ਪੀ.ਬਣ ਚੁੱਕੇ ਹਨ। ਅਜਿਹੇ 'ਚ ਉਨ੍ਹਾਂ ਦਾ ਕੀ ਲੈਣਾ ਦੇਣਾ ਹੋਇਆ ਜਿਨ੍ਹਾਂ ਨੇ ਗਲਤ ਤਰੀਕੇ ਨਾਲ ਇਹ ਐੱਫ.ਆਈ.ਆਰ. ਦਰਜ ਕੀਤੀ ਹੈ। ਰੋਮਾਣਾ ਨੇ ਕਿਹਾ ਕਿ ਡੀਜੀਪੀ ਨੂੰ ਸਿੱਧੇ ਤੌਰ 'ਤੇ ਐਫਆਈਆਰ ਦਰਜ ਕਰਨ ਲਈ ਕਿਹਾ ਹੈ। ਪੰਜਾਬ ਜਾਂ ਦੇਸ਼ ਭਰ ਵਿੱਚ ਅਜਿਹਾ ਕਹਿੜਾ ਮਾਮਲਾ ਹੈ, ਜਿਸ ਨੂੰ ਸਿੱਧੇ ਤੌਰ 'ਤੇ ਦਾਇਰ ਕਰਨ ਲਈ ਕਿਹਾ ਜਾਂਦਾ ਹੈ। ਮਾਮਲੇ ਦੀ ਜਾਂਚ ਕਰਕੇ ਮਾਮਲਾ ਦਰਜ ਕੀਤਾ ਜਾਵੇਗਾ। ਫਿਰ ਕਿਸੇ ਵੀ ਥਾਣੇ ਵਿੱਚ ਕੇਸ ਦਰਜ ਹੋ ਜਾਂਦਾ ਹੈ। ਇਸ ਵਿੱਚ ਸਰਕਾਰ ਨੇ ਨਵਾਂ ਮਾਪਦੰਡ ਅਪਣਾ ਕੇ ਕੇਸ ਦਰਜ ਕੀਤਾ ਹੈ। ਇਸ ਦੇ ਲਈ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਦੋ ਡੀਜੀਪੀ ਅਤੇ ਤਿੰਨ ਡਾਇਰੈਕਟਰ ਬਦਲੇ ਗਏ ਸਨ। ਜਦੋਂ ਸਾਰੇ ਐਸਐਸਪੀ ਨੇ ਜਵਾਬ ਦਿੱਤਾ ਤਾਂ ਕ੍ਰਾਈਮ ਬ੍ਰਾਂਚ ਥਾਣੇ ਵਿੱਚ ਕੇਸ ਦਰਜ ਕਰ ਲਿਆ ਗਿਆ। ਬਨੂੜ ਪੁਲਿਸ ਸਟੇਸ਼ਨ 'ਚ ਜਿੱਥੇ ਅਸਲ ਨੰਬਰ 56 ਐਫ.ਆਈ.ਆਰ ਦਰਜ ਕੀਤੀ ਗਈ ਸੀ, ਉਸ 'ਤੇ ਇਹ ਮਾਮਲਾ ਕਿਉਂ ਨਹੀਂ ਦਰਜ ਕੀਤਾ ਗਿਆ? ਇਸ ਕੇਸ ਦੇ ਟਰਾਇਲ ਪੂਰੇ ਹੋਏ ਨੂੰ ਵੀ 3 ਸਾਲ ਹੋ ਗਏ ਹਨ। ਜਨਵਰੀ 2019 ਵਿੱਚ ਦੋਸ਼ੀਆਂ ਨੂੰ ਸਜ਼ਾ ਹੋ ਚੁੱਕੀ ਹੈ। ਇਸ 'ਚ ਕੁਝ ਲੋਕਾਂ ਨੂੰ ਬਰੀ ਵੀ ਕੀਤਾ ਗਿਆ ਸੀ। ਅਦਾਲਤ ਵਿੱਚ ਪੂਰੇ ਮੁਕੱਦਮੇ ਜਾਂ ਫੈਸਲੇ ਦੌਰਾਨ ਮਜੀਠੀਆ ਦਾ ਨਾਂ ਕਿਤੇ ਵੀ ਸਾਹਮਣੇ ਨਹੀਂ ਆਇਆ। ਇੱਕ ਵਾਰ ਕੇਸ ਦਾ ਨਿਪਟਾਰਾ ਹੋਣ ਤੋਂ ਬਾਅਦ ਮੁੜ ਜਾਂਚ ਲਈ ਉਪਰਲੀ ਅਦਾਲਤ ਭਾਵ ਹਾਈ ਕੋਰਟ ਤੋਂ ਇਜਾਜ਼ਤ ਲੈਣੀ ਚਾਹੀਦੀ ਸੀ ਪਰ ਪੰਜਾਬ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਬਿਓਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ 'ਚ ਦਰਜ ਕੀਤੀ ਗਈ ਹੈ। ਇਹ ਐੱਫ. ਆਈ. ਆਰ. ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ। -PTC News


Top News view more...

Latest News view more...