ਪੰਜਾਬ

ਬਹੁਤ ਹੀ ਹੈਰਾਨੀਜਨਕ, ਸ਼ਬਦਾਂ ਵਿਚ ਦੁੱਖ ਬਿਆਨ ਨਹੀਂ ਕੀਤਾ ਜਾ ਸਕਦਾ : ਪ੍ਰਕਾਸ਼ ਸਿੰਘ ਬਾਦਲ

By Riya Bawa -- December 18, 2021 10:06 pm -- Updated:December 19, 2021 6:36 pm

ਚੰਡੀਗੜ੍ਹ :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਬੇਅਦਬੀ ਕਰਨ ਦੇ ਘਿਨੌਣੇ ਯਤਨਾਂ ਨੁੰ ਬਹੁਤ ਹੀ ਹੈਰਾਨੀਜਨਕ, ਪੀੜਾ ਭਰਿਆ ਤੇ ਅਤਿਅੰਤ ਦੁਖਦਾਈ ਕਰਾਰ ਦਿੱਤਾ।​

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਅਪਰਾਧ ਦੀ ਜਿੰਨੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ ਤੇ ਇਸਨੇ ਦੁਨੀਆਂ ਭਰ ਵਿਚ ਸਿੱਖਾਂ ਦੇ ਮਨਾਂ ਵਿਚ ਡੂੰਘਾ ਦੁੱਖ ਤੇ ਰੋਹ ਪੈਦਾ ਕੀਤਾ ਹੈ।​

 

ਉਹਨਾਂ ਨੇ ਕਿਹਾ ਕਿ ਇਹ ਵਿਸ਼ਵਾਸਯੋਗ ਗੱਲ ਨਹੀਂ ਹੈ ਕਿ ਅਜਿਹਾ ਪੀੜਾਦਾਇਕ ਤੇ ਘਿਨੋਦਾ ਅਪਰਾਧ ਮਨੁੱਖਤਾ ਦੇ ਸਭ ਤੋਂ ਪਵਿੱਤਰ ਅਸਥਾਨ ’ਤੇ ਇਕ ਵਿਅਕਤੀ ਵੱਲੋਂ ਕੀਤਾ ਗਿਆ ਹੋਵੇ।

ਉਹਨਾਂ ਨਾਲ ਹੀ ਕਿਹਾ ਕਿ ਇਸ ਪਿੱਛੇ ਡੂੰਘੀ ਸਾਜ਼ਿਸ਼ ਹੋਣ ਦੀ ਸੰਭਾਵਨਾ ਰੱਦ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਸਾਰੀ ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ ਤੇ ਜੋ ਪਿੱਛੇ ਹਨ ਉਹਨਾਂ ਨੂੰ ਬੇਨਕਾਬ ਕਰ ਕੇ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ।​

Man accused of sacrilege lynched at Golden Temple in Amritsar

-PTC News

  • Share