ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ

ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ  

ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ:ਮੁੰਬਈ : ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਸੀਬੀਆਈ ਜਾਂਚ ਦੀ ਨਿਰੰਤਰ ਮੰਗ ਕੀਤੀ ਜਾ ਰਹੀ ਸੀ। ਪਿਛਲੇ ਦਿਨੀਂ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨੇ ਸੁਸ਼ਾਂਤ ਮਾਮਲੇ ਵਿਚ ਸੀਬੀਆਈ ਜਾਂਚ ਦੀ ਸਿਫਾਰਸ਼ ਕੀਤੀ ਸੀ। ਇਸ ਦੇ ਨਾਲ ਹੀ ਨਿਤੀਸ਼ ਦੀ ਇਸ ਸਿਫਾਰਸ਼ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ ਹੈ।

ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ

ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਹੈ। ਸਾਲਿਸਿਟਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਸੀ. ਬੀ. ਆਈ ਜਾਂਚ ਦੀ ਮੰਗ ਦੀ ਸਿਫ਼ਾਰਿਸ਼ ਮੰਨ ਲਈ ਹੈ। ਅਜਿਹੇ ‘ਚ ਪਟਨਾ ‘ਚ ਦਰਜ ਐੱਫ. ਆਈ. ਆਰ. ਨੂੰ ਮੁੰਬਈ ਟਰਾਂਸਫਰ ਕਰਨ ਦੀ ਮੰਗ ਵਾਲੀ ਰਿਆ ਚੱਕਰਵਰਤੀ ਦੀ ਪਟੀਸ਼ਨ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ।

ਇਸ ਦੇ ਨਾਲ ਹੀ ਨਿਤੀਸ਼ ਦੀ ਇਸ ਸਿਫਾਰਸ਼ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰਦੇ ਹੋਏ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਤਿੰਨ ਦਿਨ ਤੱਕ ਰਿਪੋਰਟ ਵੀ ਮੰਗੀ ਗਈ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਸ਼ਾਂਤ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਟਰਾਂਫਸਰ ਕਰ ਦਿੱਤੀ ਹੈ। ਹੁਣ ਇਸ ਕੇਸ ਦੀ ਜਾਂਚ ਸੀ.ਬੀ.ਆਈ. ਜਾਂਚ ਕਰੇਗੀ।

ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ

ਦੱਸਣਯੋਗ ਹੈ ਕਿ ਬੀਤੇ ਦਿਨੀਂ ਨਿਤੀਸ਼ ਕੁਮਾਰ ਨੇ ਇਕ ਚੈਨਲ ਨਾਲ ਗੱਲਬਾਤ ਦੌਰਾਨ ਦੱਸਿਆ ਸੀ ਉਨ੍ਹਾਂ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਕਿਓਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਆਤਮ ਹੱਤਿਆ ਨਹੀਂ ਕੀਤੀ ਅਤੇ ਜੇਕਰ ਕੀਤੀ ਹੈ ਤਾਂ ਇਸ ਦੇ ਪਿਛਲੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਵੱਡੀ ਖ਼ਬਰ ! ਹੁਣ ਸੁਸ਼ਾਂਤ ਸਿੰਘ ਰਾਜਪੂਤ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ

ਦੱਸ ਦਈਏ ਕਿ 14 ਜੂਨ ਨੂੰ ਬਾਂਦਰਾ ਦੇ ਇਕ ਫਲੈਟ ‘ਚ ਇਕ ਸ਼ੱਕੀ ਹਾਲਤ ‘ਚ ਸੁਸ਼ਾਂਤ ਦੀ ਮੌਤ ਹੋ ਗਈ ਸੀ। ਇਸ ਨੂੰ ਸੁਸਾਈਡ ਦਾ ਮਾਮਲਾ ਮੰਨਿਆ ਜਾ ਰਿਹਾ ਹੈ। ਇਸ ਦੇ ਬਾਅਦ ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ‘ਚ ਬਿਹਾਰ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨੇ ਸੁਪਰੀਮ ਕੋਰਟ ‘ਚ ਕੈਵਿਏਟ ਦਾਇਰ ਕੀਤਾ ਹੈ। ਇਸ ਦੇ ਇਲਾਵਾ ਸੁਸ਼ਾਂਤ ਦੇ ਪਿਤਾ ਕ੍ਰਿਸ਼ਣ ਕਿਸ਼ੋਰ ਸਿੰਘ ਨੇ ਵੀ ਕੈਵਿਏਟ ਦਾਇਰ ਕੀਤੀ ਹੈ, ਤਾਂਕਿ ਉਨ੍ਹਾਂ ਦਾ ਪੱਖ ਸੁਣੇ ਬਿਨਾਂ ਰਿਆ ਦੁਆਰਾ ਪਟੀਸ਼ਨ ‘ਤੇ ਕੋਈ ਫੈਸਲਾ ਨੇ ਸੁਣਾਇਆ ਜਾਵੇ।
-PTCNews