Sat, Apr 20, 2024
Whatsapp

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

Written by  Shanker Badra -- July 28th 2020 07:52 PM
ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR

ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR:ਪਟਨਾ : ਮਰਹੂਮ ਅਦਾਕਾਰ ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਬਾਲੀਵੁੱਡ ਅਦਾਕਾਰਾ ਅਤੇ ਸੁਸ਼ਾਂਤ ਦੀ ਪ੍ਰੇਮਿਕਾਰਿਆ ਚੱਕਰਵਰਤੀ ਦੇ ਖਿਲਾਫ ਪਟਨਾ ਦੇ ਰਾਜੀਵਨਗਰ ਦੇ ਥਾਣੇ ਵਿਚ ਐਫਆਈਆਰ ਦਰਜ ਕਰਵਾ ਦਿੱਤੀ ਹੈ।ਰਿਆ ਚੱਕਰਵਰਤੀ 'ਤੇਸੁਸ਼ਾਂਤ ਨੂੰ ਪਿਆਰ 'ਚ ਫ਼ਸਾ ਕੇ ਪੈਸੇ ਕਢਵਾਉਣ ਅਤੇਖੁਦਕੁਸ਼ੀ ਕਰਨ ਲਈ  ਉਕਸਾਉਣ ਦਾ ਦੋਸ਼ ਲਾਇਆ ਹੈ। ਪਟਨਾ ਤੋਂ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਮੁੰਬਈ ਪਹੁੰਚੀ ਹੈ। [caption id="attachment_421065" align="aligncenter" width="300"] ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR[/caption] ਪਟਨਾ ਦੇ ਰਾਜੀਵ ਨਗਰ ਥਾਣੇ ਵਿਚ ਪੰਜ ਪੰਨਿਆਂ ਦੀ ਐਫਆਈਆਰ ਦਰਜ ਕੀਤੀ ਗਈ। ਇਸ ਮਾਮਲੇ ਵਿੱਚਰਿਆ ਚੱਕਰਵਰਤੀ ਦੇ ਖਿਲਾਫ ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਪੰਜ ਪੰਨਿਆਂ ਦੀ ਐਫਆਈਆਰ ਦਰਜ ਕਾਰਵਾਈ ਹੈ। ਸੁਸ਼ਾਂਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਦੇ ਖ਼ਿਲਾਫ਼ ਐਫਆਈਆਰ ਵਿੱਚ ਪ੍ਰੇਮ ਜਾਲ ਵਿੱਚ ਫਸਾ ਕੇ ਪੈਸੇ ਹੜੱਪਣ ਅਤੇ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਦੋਸ਼ ਲਾਇਆ ਹੈ। [caption id="attachment_421064" align="aligncenter" width="300"] ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR[/caption] ਇਸ ਤੋਂ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ ਵਿੱਚ ਮੁੰਬਈ ਪੁਲਿਸ ਨੇ ਰਿਆ ਚੱਕਰਵਰਤੀ ਤੋਂ ਤਕਰੀਬਨ 11 ਘੰਟੇ ਪੁੱਛਗਿੱਛ ਕੀਤੀ ਸੀ। ਕੁਝ ਦਿਨ ਪਹਿਲਾਂ ਹੀ ਰਿਆ ਚੱਕਰਵਰਤੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਕਥਿਤ ਤੌਰ 'ਤੇ ਆਪਣੇ ਬਾਂਦਰਾ ਘਰ' 'ਚ ਫਾਹਾ ਲਿਆ ਸੀ। [caption id="attachment_421066" align="aligncenter" width="300"] ਸੁਸ਼ਾਤ ਸਿੰਘ ਰਾਜਪੂਤ ਦੇ ਪਿਤਾ ਨੇ ਰਿਆ ਚੱਕਰਵਰਤੀ ਖਿਲਾਫ ਦਰਜ ਕਰਵਾਈ FIR[/caption] ਤੁਹਾਨੂੰ ਦੱਸ ਦੇਈਏ ਕਿ ਮੁੰਬਈ ਪੁਲਿਸ ਨੇ ਇਸ ਮਾਮਲੇ ਵਿੱਚ ਹੁਣ ਤੱਕਰਿਆ ਚੱਕਰਵਰਤੀ , ਆਦਿੱਤਿਆ ਚੋਪੜਾ, ਸੰਜੇ ਲੀਲਾ ਭੰਸਾਲੀ ਅਤੇ ਮਹੇਸ਼ ਭੱਟ ਸਮੇਤ ਫਿਲਮ ਇੰਡਸਟਰੀ ਨਾਲ ਜੁੜੇ ਕਈ ਵੱਡੇ ਚਿਹਰਿਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਦੇ ਨਾਲ ਹੀ ਫਿਲਮ ਨਿਰਮਾਤਾ ਕਰਨ ਜੌਹਰ ਤੋਂ ਵੀ ਜਲਦੀ ਪੁੱਛਗਿੱਛ ਕੀਤੀ ਜਾਏਗੀ। -PTCNews


Top News view more...

Latest News view more...