ਡਰੱਗ ਕੇਸ 'ਚ NCB ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਣੀ ਨੂੰ ਕੀਤਾ ਗ੍ਰਿਫ਼ਤਾਰ 

By Shanker Badra - May 28, 2021 1:05 pm

ਨਵੀਂ ਦਿੱਲੀ : ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਣੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਡਰੱਗ ਦੇ ਮਾਮਲੇ ਵਿਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਧਾਰਥ ਪਿਠਾਣੀਨੂੰ ਹੈਦਰਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਕ ਐਨਸੀਬੀ ਦੀ ਟੀਮ ਸਿਧਾਰਥ ਪਿਠਾਣੀਨੂੰ ਮੁੰਬਈ ਲੈ ਕੇ ਆ ਰਹੀ ਹੈ, ਜਿਥੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿਧਾਰਥ ਪਿਠਾਣੀ 'ਤੇ ਨਸ਼ਿਆਂ ਦੇ ਮਾਮਲੇ 'ਚ ਸਾਜਿਸ਼ ਰਚਣ ਦੇ ਦੋਸ਼ 'ਚ ਧਾਰਾ 28, 29 ਅਤੇ 27 ਲੱਗੇਗੀ।

Sushant Singh Rajput's flatmate Siddharth Pithani arrested by NCB in drugs case ਡਰੱਗ ਕੇਸ 'ਚ NCB ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਣੀ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਲੌਕਡਾਊਨ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ , ਦਿੱਤੀ ਇਹ ਰਾਹਤ

ਦੱਸ ਦਈਏ ਕਿ ਸਿਧਾਰਥ ਪਿਠਾਣੀ ਸੁਸ਼ਾਂਤ ਸਿੰਘ ਰਾਜਪੂਤ ਦੇ ਨਾਲ ਉਨ੍ਹਾਂ ਦੇ ਫਲੈਟ ਵਿਚ ਰਹਿੰਦੇ ਸਨ। ਸਿਧਾਰਥ ਸੁਸ਼ਾਂਤ ਦੀ ਮ੍ਰਿਤਕ ਦੇਹ ਨੂੰ ਵੇਖਣ ਵਾਲੇ ਪਹਿਲੇ ਵਿਅਕਤੀਆਂ ਵਿੱਚੋਂ ਇੱਕ ਸੀ। ਸੁਸ਼ਾਂਤ ਸਿੰਘ ਰਾਜਪੂਤ ਦਾ 14 ਜੂਨ 2020 ਨੂੰ ਦਿਹਾਂਤ ਹੋ ਗਿਆ ਸੀ। ਉਸਨੇ ਮੁੰਬਈ ਦੇ ਇੱਕ ਫਲੈਟ ਵਿੱਚ ਫਾਹਾ ਲੈ ਲਿਆ ਸੀ। ਸੁਸ਼ਾਂਤ ਦੀ ਮੌਤ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ।

Sushant Singh Rajput's flatmate Siddharth Pithani arrested by NCB in drugs case ਡਰੱਗ ਕੇਸ 'ਚ NCB ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਣੀ ਨੂੰ ਕੀਤਾ ਗ੍ਰਿਫ਼ਤਾਰ

ਸੁਸ਼ਾਂਤ ਦੇ ਪਰਿਵਾਰ ਨੇ ਉਸ ਦੀ ਪ੍ਰੇਮਿਕਾ ਰਿਆ ਚੱਕਰਵਰਤੀ 'ਤੇ ਵੀ ਕਈ ਗੰਭੀਰ ਦੋਸ਼ ਲਗਾਏ ਸਨ। ਸੁਸ਼ਾਂਤ ਮੌਤ ਮਾਮਲੇ ਦੀ ਜਾਂਚ ਦੌਰਾਨ ਡਰੱਗ ਐਂਗਲ ਵੀ ਸਾਹਮਣੇ ਆਇਆ। ਨਾਰਕੋਟਿਕਸ ਕੰਟਰੋਲ ਬਿਊਰੋ ਇਸ ਕੇਸ ਦੀ ਜਾਂਚ ਕਰ ਰਹੀ ਹੈ। ਇਸ ਵਿੱਚ ਰਿਆ ਚੱਕਰਵਰਤੀ, ਸ਼ੌਵਿਕ ਚੱਕਰਵਰਤੀ ਵਰਗੇ ਬਹੁਤ ਸਾਰੇ ਲੋਕਾਂ ਦੇ ਨਾਮ ਸਾਹਮਣੇ ਆਏ ਸਨ। ਸਿਧਾਰਥ ਪਿਠਾਣੀ ਵੀ ਉਨ੍ਹਾਂ ਵਿਚੋਂ ਇਕ ਸੀ। ਹੁਣ ਐਨਸੀਬੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Sushant Singh Rajput's flatmate Siddharth Pithani arrested by NCB in drugs case ਡਰੱਗ ਕੇਸ 'ਚ NCB ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਦੋਸਤ ਸਿਧਾਰਥ ਪਿਠਾਣੀ ਨੂੰ ਕੀਤਾ ਗ੍ਰਿਫ਼ਤਾਰ

ਪੜ੍ਹੋ ਹੋਰ ਖ਼ਬਰਾਂ : ਮਾਸਕ ਨਾ ਪਾਉਣ 'ਤੇ ਪੁਲਿਸ ਨੇ ਨੌਜਵਾਨ ਦੇ ਹੱਥ ਅਤੇ ਪੈਰ 'ਚ ਠੋਕੇ ਕਿੱਲ

ਜੁਲਾਈ 2020 ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਧਾਰਥ ਨੇ ਕਿਹਾ ਸੀ ਕਿ ਉਹ ਸੁਸ਼ਾਂਤ ਨੂੰ ਪਿਛਲੇ ਇਕ ਸਾਲ ਤੋਂ ਜਾਣਦਾ ਸੀ। ਦੋਵਾਂ ਦੀ ਮੁਲਾਕਾਤ ਕਾਮਨ ਦੋਸਤਾਂ ਨਾਲ ਹੋਈ ਸੀ। ਬਾਅਦ ਵਿਚ ਸਿਧਾਰਥ ਨੇ ਵੀ ਸੁਸ਼ਾਂਤ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ। ਸੁਸ਼ਾਂਤ ਦੇ ਆਖਰੀ ਸਮੇਂ ਵਿੱਚ ਉਹ ਉਸਦੇ ਨਾਲ ਰਿਹਾ ਸੀ। ਸਿਧਾਰਥ ਨੇ ਦੱਸਿਆ ਸੀ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ 13 ਜੂਨ ਨੂੰ ਰਾਤ 1 ਵਜੇ ਹੋਈ ਸੀ।
-PTCNews
</a

adv-img
adv-img