ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ
ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ:ਸੁਲਤਾਨਪੁਰ ਲੋਧੀ : ਪੰਜਾਬ ‘ਚ ਲਗਾਤਾਰ ਕਈ ਦਿਨ ਪਏ ਮੀਹ ਕਾਰਨ ਹੜ੍ਹਾਂ ਦਾ ਕਹਿਰ ਜਾਰੀ ਹੈ। ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਲਗਾਤਾਰ ਮੀਹ ਪੈਣ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧ ਗਿਆ ਸੀ, ਜਿਸ ਕਰਕੇ ਬੀਤੇ ਦਿਨੀਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਸਤਲੁਜ ਦਰਿਆ 'ਚ ਭਾਖੜਾ ਡੈਮ ਤੋਂ ਫਲੱਡ ਗੇਟਾਂ ਰਾਹੀਂ ਛੱਡੇ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਸਤਲੁਜ ਦਰਿਆ 'ਚ ਪਾਣੀ ਕਾਫੀ ਮਾਤਰਾ 'ਚ ਛੱਡਿਆ ਗਿਆ।
[caption id="attachment_330794" align="aligncenter" width="300"]
ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ[/caption]
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਅਡਵਾਂਸ ਧੁੱਸੀ ਬੰਨ੍ਹ 'ਚ ਵੱਡਾ ਪਾੜ ਪੈ ਗਿਆ ਸੀ।ਇਸ ਦੌਰਾਨ ਧੁੱਸੀ ਬੰਨ੍ਹ 'ਚ ਪਾੜ ਪੈਣ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਇੰਦਰਪੁਰ, ਟਿੱਬੀ, ਸ਼ੇਖਮਾਂਗਾ, ਭਰੋਆਣਾ, ਤੱਕਿਆ ਆਦਿ ਪਿੰਡਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ। ਇਸ ਘਟਨਾ ਤੋਂ ਬਾਅਦ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਹੋਈਆਂ ਹਨ।
[caption id="attachment_330795" align="aligncenter" width="300"]
ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ[/caption]
ਇਸ ਦੇ ਨਾਲ ਹੀ ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਜਲੰਧਰ ਜ਼ਿਲ੍ਹੇ ਦੇ ਫਿਲੌਰ, ਸ਼ਾਹਕੋਟ ਤੇ ਲੋਹੀਆਂ ਇਲਾਕਿਆਂ 'ਚ ਅਜੇ ਵੀ ਹਾਲਤ ਗੰਭੀਰ ਹੈ। ਦਰਿਆ ਦੇ ਪਾਣੀ ਨੇ ਸਤਲੁਜ ਦੇ ਕੰਢਿਆਂ ਨੂੰ ਅੱਧੀ ਦਰਜਨ ਤੋਂ ਵੱਧ ਥਾਵਾਂ ਤੋਂ ਤੋੜਿਆ ਹੈ। ਇਸ ਤੋਂ ਇਲਾਵਾ ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਹੜ੍ਹ ਦੀ ਮਾਰ ਪਈ ਹੈ।
[caption id="attachment_330792" align="aligncenter" width="300"]
ਸਤਲੁਜ ਦਰਿਆ 'ਤੇ ਬਣੇ ਧੁੱਸੀ ਬੰਨ੍ਹ 'ਚ ਪਾੜ ਪੈਣ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡਾਂ 'ਚ ਕਿਸਾਨਾਂ ਦੀ ਫ਼ਸਲ ਪਾਣੀ 'ਚ ਡੁੱਬੀ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਸ਼ਾ ਤਸਕਰਾਂ ਕੋਲੋਂ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐੱਸਐੱਚਓ ਅਤੇ ਏਐੱਸਆਈ ਗ੍ਰਿਫ਼ਤਾਰ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ।
-PTCNews