ਮੁੱਖ ਖਬਰਾਂ

ਸਫ਼ਾਈ ਕਰਮਚਾਰੀਆਂ ਨੇ ਘੰਟਾ ਘਰ ਚੌਕ 'ਤੇ ਕੀਤਾ ਚੱਕਾ ਜਾਮ

By Ravinder Singh -- July 04, 2022 1:33 pm

ਲੁਧਿਆਣਾ : ਨਗਰ ਨਿਗਮ ਦੇ ਕੱਚੇ ਸਫ਼ਾਈ ਕਰਮਚਾਰੀ ਨੇ ਲੁਧਿਆਣਾ ਦੇ ਘੰਟਾ ਘਰ ਚੌਕ ਉਤੇ ਜਾਮ ਲਗਾ ਕੇ ਜ਼ਬਦਰਸਤ ਨਾਅਰੇਬਾਜ਼ੀ ਕੀਤੀ। ਲਗਾਤਾਰ ਨਗਰ ਨਿਗਮ ਦੇ ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈਕੇ ਨਗਰ ਨਿਗਮ ਦਫ਼ਤਰ ਦੇ ਬਾਹਰ 26 ਤਾਰੀਕ ਤੋਂ ਸਰਕਾਰ ਦੇ ਖਿਲਾਫ ਧਰਨੇ ਉਤੇ ਬੈਠੇ ਹਨ।

ਸਫ਼ਾਈ ਕਰਮਚਾਰੀਆਂ ਨੇ ਘੰਟਾ ਘਰ ਚੌਕ 'ਤੇ ਕੀਤਾ ਚੱਕਾ ਜਾਮਵਿਜੈ ਦਾਨਵ ਅਕਾਲੀ ਦਲ ਦੇ ਨੇਤਾ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਮੈਂਬਰ ਨੇ ਕਿਹਾ ਕਿ ਅੱਜ ਤੋਂ ਸਫਾਈ ਕਰਮਚਾਰੀ ਯੂਨੀਅਨ ਲੁਧਿਆਣਾ ਦੀ ਸੂਬਾ ਪੱਧਰੀ ਮੀਟਿੰਗ ਹੋਵੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਫਾਈ ਕਰਮਚਾਰੀ ਯੂਨੀਅਨ ਦੇ ਮੈਂਬਰ ਵਿਜੇ ਦਾਨਵ ਨੇ ਵੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਕਰਮਚਾਰੀਆਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਜਲਦ ਪੱਕਾ ਕੀਤਾ ਜਾਵੇ।

ਸਫ਼ਾਈ ਕਰਮਚਾਰੀਆਂ ਨੇ ਘੰਟਾ ਘਰ ਚੌਕ 'ਤੇ ਕੀਤਾ ਚੱਕਾ ਜਾਮਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਨਿਗੁਣੀਆਂ ਤਨਖ਼ਾਹਾਂ ਉਤੇ ਉਨ੍ਹਾਂ ਦਾ ਸੋਸ਼ਣ ਹੋ ਰਿਹਾ ਹੈ। ਜਲਦ ਤੋਂ ਜਲਦ ਤਨਖਾਹਾਂ ਵਧਾਈਆਂ ਜਾਣ। ਇਸ ਮੌਕੇ ਵਿਜੈ ਦਾਨਵ ਨੇ ਕਿਹਾ ਕਿ ਸਰਕਾਰ ਜਲਦ ਤੋਂ ਜਲਦ ਕੱਚੇ ਕਰਮਚਾਰੀਆਂ ਨੇ ਪੱਕਾ ਕਰੇ ਨਹੀਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਸਫ਼ਾਈ ਕਰਮਚਾਰੀਆਂ ਨੇ ਘੰਟਾ ਘਰ ਚੌਕ 'ਤੇ ਕੀਤਾ ਚੱਕਾ ਜਾਮਸਫ਼ਾਈ ਕਰਮਚਾਰੀਆਂ ਵੱਲੋਂ ਸੰਪੂਰਨ ਤੌਰ 'ਤੇ ਹੜਤਾਲ ਕਰਕੇ ਕੰਮ ਬੰਦ ਕਰ ਦਿੱਤਾ ਜਾਵੇਗਾ।  ਇਸ ਮੌਕੇ ਉਨ੍ਹਾਂ ਨੇ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਦੇਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਮੁਲਾਜ਼ਮ 31 ਮਈ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਇਸ ਕਾਰਨ ਕੱਚੇ ਸਫ਼ਾਈ ਮੁਲਾਜ਼ਮਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਫ਼ਾਈ ਕਰਮਚਾਰੀਆਂ ਦੇ ਜਾਮ ਕਾਰਨ ਰਾਹਗੀਰਾਂ ਨੂੰ ਕਾਫੀ ਪਰੇਸ਼ਾਨੀ ਹੋਈ। ਇਸ ਕਾਰਨ ਲੰਮਾ ਜਾਮ ਲੱਗ ਗਿਆ।

ਇਹ ਵੀ ਪੜ੍ਹੋ : 'ਨਕਲੀ' ਰਾਮ ਰਹੀਮ ਮਾਮਲੇ 'ਚ ਹਾਈਕੋਰਟ ਦੀ ਵਕੀਲ ਨੂੰ ਫਟਕਾਰ, ਕਹੀਆਂ ਇਹ ਗੱਲਾਂ

  • Share