Advertisment

ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ

author-image
Shanker Badra
Updated On
New Update
ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ
Advertisment
ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ:ਨਵੀਂ ਦਿੱਲੀ : ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ਮੁੱਦਾ ਇੱਕ ਵਾਰ ਫ਼ਿਰ ਲਟਕਦਾ ਦਿਖਾਈ ਦੇ ਰਿਹਾ ਹੈ ,ਕਿਉਂਕਿ ਕੇਂਦਰ ਸਰਕਾਰ ਨੇ ਹੁਣ ਕਿਹਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਨੂੰ ਆਪਸੀ ਗੱਲਬਾਤ ਨਾਲ ਹੱਲ ਕੱਢਣ ਲਈ ਤਿੰਨ ਮਹੀਨਿਆਂ ਸਮਾਂ ਚਾਹੀਦਾ ਹੈ। publive-image ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ ਦਰਅਸਲ 'ਚ ਇਸ ਤੋਂ ਪਹਿਲਾਂ ਇਸ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਸ ਸਮੱਸਿਆ ਦਾ ਹੱਲ ਕੱਢਣਾ ਚਾਹੀਦਾ ਹੈ,ਉਸ ਸਮੇਂ ਵੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 4 ਮਹੀਨੇ ਦਾ ਸਮਾਂ ਦਿੱਤਾ ਸੀ। publive-image ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ ਹੁਣ ਕੇਂਦਰ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਕਿਹਾ ਗਿਆ ਹੈ ਕਿ ਅਸੀਂ ਦੋਹਾਂ ਸੂਬਾ ਸਰਕਾਰਾਂ ਦੇ ਸੰਪਰਕ ਵਿਚ ਹਾਂ ਤੇ ਗੱਲਬਾਤ ਚੱਲ ਰਹੀ ਹੈ। ਉਥੇ ਹੀ ਹਰਿਆਣਾ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਇਕ ਸਮਾਂ ਸੀਮਾ ਹੋਣੀ ਚਾਹੀਦੀ ਹੈ , ਅਜਿਹਾ ਨਾ ਹੋਵੇ ਕਿ ਇਹ ਮਾਮਲਾ ਲੰਬੇ ਸਮੇਂ ਤੱਕ ਚੱਲਦਾ ਰਹੇ। publive-image ਐੱਸ.ਵਾਈ.ਐੱਲ ਮੁੱਦੇ 'ਤੇ ਸੁਪਰੀਮ ਕੋਰਟ 'ਚ ਹੋਈ ਸੁਣਵਾਈ, ਪੜ੍ਹੋ ਕੀ ਹੋਇਆ ਫ਼ੈਸਲਾ ਦੱਸ ਦੇਈਏ ਕਿ ਸਾਲ 2018 ਵਿਚ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਉਹ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ 'ਤੇ ਪੰਜਾਬ ਦੇ ਨਾਲ ਜਾਰੀ ਤਣਾਅ ਦੇ ਮਾਮਲੇ ਦੀ ਜਲਦੀ ਸੁਣਵਾਈ ਕਰੇ। -PTCNews-
syl-dispute syl-canal-latest-news
Advertisment

Stay updated with the latest news headlines.

Follow us:
Advertisment