ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਦੇ ਪੁੱਤਰ 'ਤੇ ਜਾਨਲੇਵਾ ਹਮਲਾ
ਜਿਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ ਹਨ। ਉਨ੍ਹਾਂ ਦਾ ਹਾਲ ਜਾਨਣ ਮੁੱਖ ਮੰਤਰੀ ਸ਼: ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਦੇ ਮੈਕਸ ਹਸਪਤਾਲ ਪਹੁੰਚੇ। ਸਾਬਕਾ ਮੁੱਖ ਮੰਤਰੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੀ ਬਿਗੜ ਰਹੀ ਕਾਨੂੰਨ ਵਿਵਸਥਾ 'ਤੇ ਸਰਕਾਰ ਤੇ ਪੁਲਸ ਨੂੰ ਘੇਰਦਿਆਂ ਕਿਹਾ ਕਿ ਕੁਝ ਕਾਂਗਰਸੀ ਵਰਕਰਾਂ ਨੇ ਜਾਨਲੇਵਾ ਹਮਲਾ ਕੀਤਾ, ਜਿਸ ਦੀ ਉਹ ਨਿੰਦਾ ਕਰਦੇ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਸੰਬੰਧੀ ਐੱਸ. ਐੱਸ. ਪੀ. ਨੂੰ ਮਿਲਣਗੇ ਤੇ ਉਨ੍ਹਾਂ ਲੋਕਾਂ ਦੇ ਖਿਲਾਫ ਕਾਰਵਾਈ ਕਰਵਾਉਣਗੇ, ਜਿਨ੍ਹਾਂ ਨੇ ਪਰਮਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕੀਤਾ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਸਪਤਾਲ ਪਹੁੰਚੇ।
ਸਾਬਕਾ ਮੰਤਰੀ ਮਲੂਕਾ ਨੇ ਮੌਜੂਦਾ ਕਾਂਗਰਸ ਸਰਕਾਰ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਕਾਂਗਰਸੀ ਲੋਕ ਸੱਤਾ ਦੇ ਨਸ਼ੇ 'ਚ ਅਕਾਲੀ ਦਲ ਦੇ ਵਰਕਰਾਂ ਨਾਲ ਕੁੱਟਮਾਰ ਕਰ ਰਹੇ ਹਨ ਅਤੇ ਉਨ੍ਹਾਂ ਦੇ ਕਤਲ ਕਰ ਰਹੇ ਹਨ ।
--PTC News