ਨਸ਼ੇ 'ਚ ਟੱਲੀ ਪੁਲਿਸ ਮੁਲਾਜ਼ਮ ਨੇ ਕੀਤਾ ਹਾਈ ਵੋਲਟੇਜ ਡਰਾਮਾ
ਨਸ਼ੇ ਵਿੱਚ ਧੁੱਤ ਪੁਲਿਸ ਮੁਲਾਜ਼ਮ ਨੂੰ ਲੋਕਾਂ ਨੇ ਗ੍ਰਿਫ਼ਤਾਰ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਉਸ ਦਾ ਮੈਡੀਕਲ ਕਰਵਾਇਆ ਗਿਆ। ਏਸੀਪੀ ਸੈਂਟਰਲ ਰਮਨਦੀਪ ਭੁੱਲਰ ਨੇ ਕਿਹਾ ਹੈ ਕਿ ਸਾਡੇ ਕੋਲ ਇੱਕ ਮਾਮਲਾ ਜ਼ਰੂਰ ਆਇਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮ ਨਸ਼ੇ ਦੇ ਵਿੱਚ ਲੱਗ ਰਿਹਾ ਹੈ ਉਸ ਦਾ ਮੈਡੀਕਲ ਕਰਵਾ ਕੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮੁਲਾਜ਼ਮ ਨੂੰ ਇਕ ਆਟੋ ਵਿੱਚ ਬਿਠਾ ਕੇ ਲਿਜਾਇਆ ਗਿਆ, ਲੋਕ ਉਸ ਦੇ ਇਸ ਵਤੀਰੇ ਨੂੰ ਲੈ ਕੇ ਸਵਾਲ ਖੜ੍ਹੇ ਕਰ ਰਹੇ ਹਨ।
