Sat, Sep 12, 2026
Whatsapp

ਨਵ-ਨਿਯੁਕਤ ਉਮੀਦਵਾਰਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ

Reported by:  PTC News Desk  Edited by:  Pardeep Singh -- October 11th 2022 11:16 AM
ਨਵ-ਨਿਯੁਕਤ ਉਮੀਦਵਾਰਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ

ਨਵ-ਨਿਯੁਕਤ ਉਮੀਦਵਾਰਾਂ ਨੂੰ CM ਮਾਨ ਨੇ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ। ਪੰਜਾਬ ਸਰਕਾਰ ਨੇ 360 ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ। PSPCL ਵਿਭਾਗ 'ਚ 249 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ ਉਥੇ ਹੀ PWD ਵਿਭਾਗ 'ਚ 111 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡਾ ਪਹਿਲਾ ਉਦੇਸ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਵਧਾਈ  ਦਿੰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਨੌਜਵਾਨ ਵਿਭਾਗ ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਜਵਾਨਾਂ ਦੀ ਊਰਜਾ ਸਾਡੇ ਲਈ ਨਵੀ ਕਿਰਨ ਲੈ ਕੇ ਆਵੇਗੀ।
ਇਹ ਵੀ ਪੜ੍ਹੋ: ਦੁਨੀਆ ਦੇ ਇਕਲੌਤੇ ਸ਼ਾਕਾਹਾਰੀ ਮਗਰਮੱਛ ਬਾਬੀਆ ਦਾ ਦੇਹਾਂਤ
-PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK