0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਰਕੋ-ਗੈਂਗਸਟਰ-ਅਤਿਵਾਦ ਦੇ ਨਾਪਾਕ ਗਠਜੋੜ ਨਾਲ ਸਿੱਝਣ ਲਈ ਸੂਬਿਆਂ ਵੱਲੋਂ ਏਕੀਕ੍ਰਿਤ ਕਾਰਵਾਈ ਦੀ ਲੋੜ ਉਤੇ ਜ਼ੋਰ ਦਿੱਤਾ ਹੈ।ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਨਸ਼ਿਆਂ ਦੀ ਤਸਕਰੀ ਤੇ ਕੌਮੀ ਸੁਰੱਖਿਆ ਬਾਰੇ ਇਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਸ ਖ਼ਤਰੇ ਨਾਲ ਲੜਨ ਲਈ ਸਾਰੇ ਇਕਜੁੱਟ ਹੋ ਕੇ ਕਾਰਵਾਈ ਕਰਨ। ਉਨ੍ਹਾਂ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਿਆਂ ਨੂੰ ਸਿਹਰਾ ਲੈਣ ਦੀ ਦੌੜ ਵਿੱਚ ਨਹੀਂ ਪੈਣਾ ਚਾਹੀਦਾ, ਸਗੋਂ ਗੈਂਗਸਟਰਾਂ, ਨਸ਼ਾ ਤਸਕਰਾਂ ਤੇ ਅਤਿਵਾਦੀਆਂ ਦੇ ਖ਼ਾਤਮੇ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਿਆਂ ਨੂੰ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਬਣਾਉਣੀ ਚਾਹੀਦੀ ਹੈ ਅਤੇ ਇਸ ਨੂੰ ਨੁਕਸ ਰਹਿਤ ਤਰੀਕੇ ਨਾਲ ਲਾਗੂ ਕਰਨਾ ਚਾਹੀਦਾ ਹੈ ਤਾਂ ਜੋ ਇੱਛਤ ਨਤੀਜੇ ਹਾਸਲ ਹੋ ਸਕਣ।
Share this article
If you liked this article share it with your friends.they will thank you later