ਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ : ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਲਈ ਭਾਰਤ ਸਰਕਾਰ ਨੂੰ ਚਿੱਠੀ ਵੀ ਲਿਖੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਮੰਗ ਕੀਤੀ ਸੀ ਕਿ ਇਸ ਮਹੀਨੇ 28 ਤਰੀਕ ਨੂੰ ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਤੋਂ ਪਹਿਲਾਂ ਇਸ ਦਾ ਜ਼ਰੂਰ ਐਲਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕੀਤਾ ਐਲਾਨ ਇਨ੍ਹਾਂ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਅਤੇ ਇਹ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਅੰਗਰੇਜ਼ਾਂ ਖ਼ਿਲਾਫ਼ ਲੜਾਈ ਦੌਰਾਨ ਮਾਤ ਭੂਮੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਜੂਲੇ ਹੇਠੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨੇ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਮਹਾਨ ਕ੍ਰਾਂਤੀਕਾਰੀ ਵੱਲੋਂ ਦੇਖੇ ਸੁਪਨੇ ਮੁਤਾਬਕ ਸਮਾਜ ਦੇ ਹਰੇਕ ਵਰਗ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਤੇ ਖ਼ੁਸ਼ਹਾਲੀ ਦੀਆਂ ਰਾਹਾਂ ਉਤੇ ਲੈ ਜਾਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ। ਇਹ ਵੀ ਪੜ੍ਹੋ:ਸੁਨੀਲ ਜਾਖੜ ਨੇ ਵਿਧਵਾ ਮਹਿਲਾਵਾਂ ਲਈ ਵਿਸ਼ੇਸ਼ ਸਕੀਮ ਸ਼ੁਰੂ ਕਰਨ ਲਈ PM ਨੂੰ ਲਿਖੀ ਚਿੱਠੀਆਖ਼ਿਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ…ਚੰਡੀਗੜ੍ਹ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਸਵਾਗਤ ਕਰਦੇ ਹਾਂ…ਪ੍ਰਧਾਨ ਮੰਤਰੀ @narendramodi ਜੀ ਦਾ ਤਹਿ ਦਿਲੋਂ ਧੰਨਵਾਦ…ਪੰਜਾਬੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ… — Bhagwant Mann (@BhagwantMann) September 25, 2022
-PTC News