0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਤ ਨੂੰ ਜਣੇਪੇ ਲਈ ਆਈ ਔਰਤ ਨੂੰ ਤਾਇਨਾਤ ਸਟਾਫ਼ ਵੱਲੋਂ ਬਿਨਾਂ ਚੈੱਕਅਪ ਦੇ ਰੈਫਰ ਕਰ ਦਿੱਤੇ ਜਾਣ ਤੋਂ ਬਾਅਦ ਹਸਪਤਾਲ ਦੇ ਵਰਾਂਡੇ ਵਿੱਚ ਹੀ ਬੱਚੇ ਨੂੰ ਜਨਮ ਦੇਣ ਦੀ ਘਟਨਾ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ ਹੈ। ਐਮਰਜੈਂਸੀ ਨੇ ਕੀਤਾ ਹੈ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ 'ਆਪ' ਸਰਕਾਰ 'ਚ ਇਨਸਾਨੀਅਤ ਅਤੇ ਸ਼ਰਮ ਦੋਵੇਂ ਹੀ ਮਰ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪੀੜਤ ਪਰਿਵਾਰ ਦੇ ਹੱਕ ਵਿੱਚ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
Share this article
If you liked this article share it with your friends.they will thank you later