0
By clicking the button, I accept the Terms of Use of the service and its Privacy Policy, as well as consent to the processing of personal data.
Don’t have an account? Signup
Powered by :
ਰਾਜ ਅੰਦਰ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਹਰ ਸੰਭਵ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਪੰਜਾਬ ਰਾਜ ਰੋਡ ਸੇਫ਼ਟੀ ਕਾਊਂਸਿਲ ਨੇ ਅੱਜ ਇਥੇ ਸੇਫ ਐਂਡ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਅਹਿਮ ਵਿਚਾਰਾਂ ਕਰਦਿਆਂ ਕਿਹਾ ਕਿ ਸੜਕਾਂ ’ਤੇ ਬਲੈਕ ਸਪਾਟ ਥਾਵਾਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪੈ ਸਕੇ। ਇਕ ਹੋਰ ਫੈਸਲੇ ਅਨੁਸਾਰ ਚੰਡੀਗੜ੍ਹ ਵਾਂਗ ਹੁਣ ਜਲਦ ਹੀ ਲੁਧਿਆਣਾ ਵਿੱਚ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੈਮਰਿਆਂ ਰਾਹੀਂ ਚਲਾਨ ਸ਼ੁਰੂ ਹੋਣਗੇ। ਪੰਜਾਬ ਰੋਡ ਸੇਫ਼ਟੀ ਕਾਊਂਸਿਲ ਦੇ ਡਾਇਰੈਕਟਰ ਜਨਰਲ ਆਰ.ਵੈਂਕਟਰਤਨਮ, ਏ.ਡੀ.ਜੀ.ਪੀ. ਟਰੈਫਿਕ ਏ.ਐਸ.ਰਾਏ , ਸਕੱਤਰ ਟਰਾਂਸਪੋਰਟ ਵਿਕਾਸ ਗਰਗ ਨੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਨਗਰ ਨਿਗਮ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਕਮਿਸ਼ਨਰਾਂ ਦੀ ਮੌਜੂਦਗੀ ਵਿੱਚ ਰੋਡ ਸੇਫ਼ਟੀ ਨਾਲ ਸਬੰਧਿਤ ਉਪਰਾਲਿਆਂ ਲਈ ਸਬੰਧਿਤ ਵਿਭਾਗਾਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ।
Share this article
If you liked this article share it with your friends.they will thank you later