Sun, Sep 20, 2026
Whatsapp

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ

Reported by:  PTC News Desk  Edited by:  Joshi -- June 25th 2018 02:09 PM
ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਨਾਲ ਹਰ ਸਮੇਂ ਖੜ੍ਹੀ –ਭਾਈ ਲੌਂਗੋਵਾਲ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ ਕਿਹਾ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਉਠਾਏ ਸਿੱਖ ਮਸਲੇ ਅੰਮ੍ਰਿਤਸਰ, 24 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਕਿਹਾ ਕਿ ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਦੀ ਮੱਦਦ ਲਈ ਵਚਨਬਧ ਹੈ ਅਤੇ ਜੇਕਰ ਲੋੜ ਪਈ ਤਾਂ ਉਨ੍ਹਾਂ ਨੂੰ ਮੁਆਵਜੇ ਸਬੰਧੀ ਕੇਸ ਲਈ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਿਸ਼ੇਸ਼ ਸੈੱਲ ਸਥਾਪਿਤ ਕਰਨ ਦਾ ਐਲਾਨ ਵੀ ਕੀਤਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਜੋਧਪੁਰ ਜੇਲ੍ਹ ਚ ਨਰਜਬੰਦ ਰਹੇ ਸਿੱਖਾਂ ਦੇ ਨਾਲ ਸੀ ਅਤੇ ਅਗਾਂਹ ਵੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਇੱਕ ਸਬ ਕਮੇਟੀ ਵੀ ਬਣਾ ਦਿੱਤੀ ਗਈ ਹੈ ਜਿਸ ਵਿਚ ਅੰਤ੍ਰਿੰਗ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਵਧੀਕ ਸਕੱਤਰ ਸ. ਜਗਜੀਤ ਸਿੰਘ ਜੱਗੀ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਜਾਣ ਵਾਲੇ ਵਿਸ਼ੇਸ਼ ਸੈਲ ਵਿਚ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਸ. ਪ੍ਰੀਤਪਾਲ ਸਿੰਘ, ਟ੍ਰਸਟ ਵਿਭਾਗ ਦੇ ਇੰਚਾਰਜ, ਸ. ਗੁਰਦਰਸ਼ਨ ਸਿੰਘ ਸਾਬਕਾ ਵਧੀਕ ਸਕੱਤਰ ਤੇ ਸ. ਹਰਦੀਪ ਸਿੰਘ ਘੁੰਗਰਾਲੀ ਸਿੱਖਾਂ ਸਾਬਕਾ ਮੁਲਾਜਮ ਸ਼੍ਰੋਮਣੀ ਕਮੇਟੀ ਸੇਵਾਵਾਂ ਨਿਭਾਉਣਗੇ। ਉਨ੍ਹਾਂ ਜੋਧਪੁਰ ਜੇਲ੍ਹ ਕੱਟ ਚੁੱਕੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੁਕੰਮਲ ਜਾਣਕਾਰੀ ਸ਼੍ਰੋਮਣੀ ਕਮੇਟੀ ਪਾਸ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ। <a href=SGPC to form help cell in jodhpur bhai longowal" width="300" height="173" />ਭਾਈ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਸਮੇਂ 365 ਸਿੱਖਾਂ ਨੂੰ ਗ੍ਰਿਫ਼ਤਾਰ ਕਰਕੇ ਜੋਧਪੁਰ ਜ਼ੇਲ੍ਹ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਸੀ ਪਰ ਇਨ੍ਹਾਂ ਵਿੱਚੋਂ ਕੇਵਲ 40 ਸਿੰਘਾਂ ਨੂੰ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਨੇ ਕੇਂਦਰ ਸਰਕਾਰ ਨੂੰ ਮੁਆਵਜ਼ਾ ਦੇਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰਿਆਂ ਨੂੰ ਹੀ ਮੁਆਵਜਾ ਦਿਵਾਉਣ ਲਈ ਯਤਨ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਜੋਧਪੁਰ ਜੇਲ੍ਹ ਨਾਲ ਸਬੰਧਤ ਸਿੱਖਾਂ ਨੂੰ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਇਸ ਤੋਂ ਇਲਾਵਾ ਅਨੇਕਾਂ ਜੋਧਪੁਰੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀਆਂ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਦੇ ਫੈਸਲੇ ਵਿਰੁੱਧ ਹਾਈ ਕੋਰਟ ਵਿਚ ਅਪੀਲ ਮਾਮਲੇ ’ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਸਾਂਝੇ ਵਫ਼ਦ ਵੱਲੋਂ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਹ ਕੇਸ ਵਾਪਸ ਲੈਣ ਦੀ ਅਪੀਲ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਇਸ ਮਾਮਲੇ ਦਾ ਉਹ ਜਲਦੀ ਹੀ ਹੱਲ ਕੱਢਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਦੀ ਵੀ ਵਚਨਬੱਧਤਾ ਦੁਹਰਾਈ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਦੁਬਾਰਾ ਮਿਲਣ ਦੀ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਪਿੱਛੇ ਨਹੀਂ ਹਟੇਗੀ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਵੱਖ-ਵੱਖ ਸਿੱਖ ਮਸਲੇ ਉਠਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੱਕ ਡੇਰਾ ਬਾਬਾ ਨਾਨਕ ਤੋਂ ਖੁੱਲ੍ਹਾ ਲਾਂਘਾ ਦੇਣ, ਸਿੱਖ ਰੈਂਫਰੈਂਸ ਲਾਇਬ੍ਰੇਰੀ ਦਾ ਜੂਨ 1984 ਦੌਰਾਨ ਲੁਟਿਆ ਖ਼ਜ਼ਾਨਾ ਵਾਪਸ ਕਰਨ, ਸਜ਼ਾਵਾਂ ਪੂਰੀਆਂ ਕਰਨ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਨ, ਜੰਮੂ ਕਸ਼ਮੀਰ ਵਿਚ ਸਿੱਖਾਂ ਨੂੰ ਘਟ-ਗਿਣਤੀ ਦਰਜ਼ਾ ਦੇਣ, ਸਿੱਕਮ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਦਾ ਮਸਲਾ ਹੱਲ ਕਰਨ ਤੋਂ ਇਲਾਵਾ ਸ਼ਿਲਾਂਗ ਵਿਚ ਸਿੱਖਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਪੀਲ ਕੀਤੀ ਗਈ ਸੀ। ਭਾਈ ਲੌਂਗੋਵਾਲ ਅਨੁਸਾਰ ਇਨ੍ਹਾਂ ਸਿੱਖ ਮਸਲਿਆਂ ਸਬੰਧੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। —PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK