Sun, Sep 20, 2026
Whatsapp

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

Reported by:  PTC News Desk  Edited by:  Pardeep Singh -- September 20th 2022 02:59 PM
ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬਾ ਸਰਕਾਰ ਦੇ ਹੱਕ ਵਿੱਚ ਭਰੋਸਗੀ ਮਤਾ ਲਿਆਉਣ ਲਈ 16ਵੀਂ ਪੰਜਾਬ ਵਿਧਾਨ ਸਭਾ ਦਾ ਤੀਜਾ ਵਿਸ਼ੇਸ਼ ਸੈਸ਼ਨ 22 ਸਤੰਬਰ 2022 (ਵੀਰਵਾਰ) ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਦਫ਼ਤਰ ਵਿਖੇ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਅਧੀਨ ਸਦਨ ਦਾ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ। ਬੁਲਾਰੇ ਨੇ ਅੱਗੇ ਕਿਹਾ ਕਿ ਸੈਸ਼ਨ ਸਵੇਰੇ 11 ਵਜੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਸ਼ੁਰੂ ਹੋਵੇਗਾ, ਜਿਸ ਮਗਰੋਂ ਸੂਬਾ ਸਰਕਾਰ ਦੇ ਪੱਖ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਹ ਵੀ ਪੜ੍ਹੋ:CM ਮਾਨ ਦਾ ਐਲਾਨ, 1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK