ਪੁਲਿਸ ਨੇ ਹੈਰੋਇਨ ਦੀ ਖੇਪ ਸਮੇਤ ਜਿੰਮ ਟ੍ਰੇਨਰ ਕੀਤਾ ਗ੍ਰਿਫ਼ਤਾਰ
ਐੱਸਟੀਐੱਫ ਮੁਤਾਬਕ ਨਸ਼ਾ ਤਸਕਰ ਦਾ ਨਾਮ ਜਸਪਾਲ ਸਿੰਘ ਉਰਫ ਦੀਪਾ 25 ਸਾਲ ਹੈ। ਜਿਹੜਾ ਲੁਧਿਆਣਾ ਦੇ ਕੋਟ ਮੰਗਲ ਸਿੰਘ ਸ਼ਿਮਲਾਪੁਰੀ ਇਲਾਕੇ ਦਾ ਰਹਿਣ ਵਾਲਾ ਹੈ। ਜੋ ਕਾਫੀ ਸਮੇਂ ਤੋਂ ਹੈਰੋਇਨ ਵੇਚਣ ਦਾ ਨਾਜਾਇਜ਼ ਧੰਦਾ ਕਰ ਰਿਹਾ ਸੀ।
ਐੱਸਟੀਐੱਫ ਅਧਿਕਾਰੀ ਦਾ ਕਹਿਣਾ ਹੈ ਕਿ ਜਸਪਾਲ ਸਿੰਘ ਉਰਫ਼ ਦੀਪਾ ਇੱਕ ਜਿੰਮ ਟ੍ਰੇਨਰ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੁਛਗਿੱਛ ਦੌਰਾਨ ਜਸਪਾਲ ਨੇ ਦੱਸਿਆ ਕਿ ਲੋਕ ਡਾਊਨ ਲੱਗਣ ਦੇ ਕਾਰਨ ਉਸ ਨੇ ਜਿੰਮ ਟ੍ਰੇਨਰ ਦਾ ਕੰਮ ਛੱਡ ਦਿੱਤਾ ਸੀ ਅਤੇ ਉਹ ਹੈਰੋਇਨ ਦਾ ਸੇਵਨ ਕਰਨ ਲੱਗ ਪਿਆ ਸੀ ਅਤੇ ਇਸ ਦੌਰਾਨ ਉਹ ਹੈਰੋਇਨ ਦੀ ਸਪਲਾਈ ਕਰਨ ਲੱਗ ਪਿਆ।
ਪੁਲਿਸ ਨੇ ਨਸ਼ਾ ਤਸਕਰ ਜਸਪਾਲ ਸਿੰਘ ਉਰਫ ਦੀਪਾ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਵੱਡੇ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ:ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਕੇਦਰ ਸਰਕਾਰ ਦਾ ਪੁਤਲਾ ਫੂਕ ਕੀਤਾ ਮੁਜ਼ਾਹਰਾ
-PTC News