ਮੁੱਖ ਖਬਰਾਂ

ਹਾਈ ਕੋਰਟ 'ਚ ਤਜਿੰਦਰ ਬੱਗਾ ਦੀ ਸੁਣਵਾਈ ਟਲੀ, 15 ਜੁਲਾਈ ਨੂੰ ਹੋਵੇਗੀ ਸੁਣਵਾਈ

By Pardeep Singh -- May 26, 2022 2:05 pm

ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਤਜਿੰਦਰ ਬੱਗਾ ਮਾਮਲੇ 'ਤੇ ਸੁਣਵਾਈ 15 ਜੁਲਾਈ ਤੱਕ ਟਾਲ ਦਿੱਤੀ ਹੈ। ਪੰਜਾਬ ਪੁਲਿਸ ਨੇ ਦਿੱਲੀ ਜ਼ਿਲਾਂ ਅਦਾਲਤ ਦੇ ਸਰਚ ਵਾਰੰਟ ਨੂੰ ਚੁਣੋਤੀ ਦਿੱਤੀ ਸੀ।ਤੁਹਾਨੂੰ ਦੱਸ ਦੇਈਏ ਬੀਤੇ ਦਿਨ ਦਿੱਲੀ ਹਾਈ ਕੋਰਟ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਐਫਆਈਆਰ ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ। ਪੰਜਾਬ ਦੇ ਐਸ ਏ ਐਸ ਨਗਰ ਦੇ ਐਸ ਪੀ ਦਿਹਾਤੀ ਮਨਪ੍ਰੀਤ ਸਿੰਘ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਦਿੱਲੀ ਪੁਲਿਸ, ਦਿੱਲੀ ਸਰਕਾਰ ਅਤੇ ਬੱਗਾ ਨੂੰ ਨੋਟਿਸ ਜਾਰੀ ਕੀਤਾ ਹੈ।

ਜਸਟਿਸ ਅਨੂ ਮਲਹੋਤਰਾ ਨੇ ਕਿਹਾ ਕਿ ਜਵਾਬ ਦੇਹ ਚਾਰ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨਗੇ। ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ। ਅੱਜ ਹਾਈਕੋਰਟ ਵਿੱਚ ਸੁਣਵਾਈ, 6 ਮਈ ਨੂੰ ਪੰਜਾਬ ਪੁਲੀਸ ਨੇ ਬੱਗਾ ਨੂੰ ਉਸ ਦੀ ਇੱਥੋਂ ਦੀ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਪਰ ਦਿੱਲੀ ਪੁਲੀਸ ਉਸ ਨੂੰ ਹਰਿਆਣਾ ਤੋਂ ਵਾਪਸ ਲੈ ਆਈ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਪੰਜਾਬ ਦੇ ਹਮਰੁਤਬਾ ਨੇ ਉਸ ਨੂੰ ਗ੍ਰਿਫਤਾਰੀ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ।

ਪੰਜਾਬ ਪੁਲਿਸ ਦੁਆਰਾ ਕਥਿਤ ਤੌਰ 'ਤੇ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਉਤਸ਼ਾਹਿਤ ਕਰਨ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਵਿੱਚ ਉਸਦੀ ਗ੍ਰਿਫਤਾਰੀ ਤੋਂ ਬਾਅਦ, ਦਿੱਲੀ ਪੁਲਿਸ ਨੇ 6 ਮਈ ਦੇਰ ਰਾਤ ਨੂੰ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਖਿਲਾਫ ਅਗਵਾ ਦੀ ਐਫਆਈਆਰ ਦਰਜ ਕੀਤੀ।

ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਬੱਗਾ ਨੂੰ ਸਮਾਜਿਕ ਸਦਭਾਵਨਾ ਭੰਗ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਬੱਗਾ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 153 (ਏ), 505, 505 (2) ਅਤੇ 506 ਤਹਿਤ ਐਫਆਈਆਰ ਦਰਜ ਕੀਤੀ ਗਈ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਬੱਗਾ ਨੂੰ ਪੰਜ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਪੇਸ਼ ਨਹੀਂ ਹੋਇਆ ਅਤੇ ਭੜਕਾਊ ਬਿਆਨ ਦਿੰਦਾ ਰਿਹਾ। ਇਸ ਤੋਂ ਬਾਅਦ ਬੱਗਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀਆਂ ਦੋ ਟੀਮਾਂ 6 ਮਈ ਨੂੰ ਦਿੱਲੀ ਪਹੁੰਚੀਆਂ। ਇਕ ਟੀਮ ਬੱਗਾ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਘਰ ਪਹੁੰਚੀ ਸੀ, ਜਦਕਿ ਦੂਜੀ ਟੀਮ ਜਨਕਪੁਰੀ ਥਾਣੇ ਨੂੰ ਸੂਚਿਤ ਕਰਨ ਪਹੁੰਚੀ ਸੀ ਪਰ ਜਨਕਪੁਰੀ ਪੁਲਸ ਨੇ ਪੰਜਾਬ ਪੁਲਸ ਦੀ ਟੀਮ ਨੂੰ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ:ਸੰਗਰੂਰ ਪੁਲਿਸ ਦਾ ਵੱਡਾ ਐਕਸ਼ਨ- ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ ਕੋਲੋਂ 3000 ਲੀਟਰ ਤੇਲ ਬਰਾਮਦ

-PTC News

  • Share