ਪੰਜਾਬ

ਹੁਣ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੇ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਰਜ ਦੀ ਕੀਤੀ ਮੰਗ

By Riya Bawa -- November 23, 2021 9:11 am -- Updated:Feb 15, 2021

Takht Sachkhand Sri Hazur Sahib: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ, ਨਾਂਦੇੜ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਕੰਗਣਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ।

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਨੇ ਅਜਿਹੇ ਬਿਆਨਾਂ ਦੀ ਨਿਖੇਧੀ ਕਰਦਿਆਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕਿ ਕੰਗਣਾ ਵੱਲੋਂ ਬੀਤੇ ਦਿਨੀ ਪੋਸਟ ਪਾਈ ਸੀ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਤੇ ਖਾਲਿਸਤਾਨੀ ਅੱਤਵਾਦੀ ਅੱਜ ਭਲੇ ਹੀ ਸਰਕਾਰ ਦਾ ਹੱਥ ਮਰੋੜ ਰਹੇ ਹੋਣ ਪਰ ਉਸ ਮਹਿਲਾ ਨੂੰ ਨਾ ਭੁੱਲੋ, ਇਕੱਲੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠ ਕੁਚਲਿਆ ਸੀ , ਫਰਕ ਨਹੀਂ ਪੈਂਦਾ , ਉਸ ਨੇ ਇਸ ਦੇਸ਼ ਨੂੰ ਕਿੰਨੀ ਤਕਲੀਫ਼ ਦਿੱਤੀ ਹੋਵੇ।

ਉਸ ਨੇ ਆਪਣੀ ਜਾਨ ਦੀ ਕੀਮਤ 'ਤੇ ਉਹਨਾਂ ਨੂੰ ਮੱਛਰਾਂ ਵਾਂਗ ਕੁਚਲਿਆ ਗਿਆ ਪਰ ਦੇਸ਼ ਦੇ ਟੁਕੜੇ ਨਹੀਂ ਹੋਣ ਦਿੱਤੇ। ਉਹਨਾਂ ਦੀ ਮੌਤ ਦੇ ਇੱਕ ਦਹਾਕੇ ਬਾਅਦ ਵੀ ਅੱਜ ਵੀ ਉਹਨਾਂ ਦਾ ਨਾਮ ਸੁਣ ਕੇ ਕੰਬਦੇ ਹਨ ,ਉਹਨਾਂ ਨੂੰ ਅਜਿਹਾ ਹੀ ਗੁਰੂ ਚਾਹੀਦਾ ਹੈ।

-PTC News

  • Share