Fri, Apr 26, 2024
Whatsapp

ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

Written by  Shanker Badra -- March 09th 2019 11:34 AM -- Updated: March 09th 2019 11:41 AM
ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ

ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ:ਪਟਨਾ ਸਾਹਿਬ : ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ , ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ,ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ,ਇਕਬਾਲ ਸਿੰਘ ਤਖ਼ਤ ਸੱਚਖੰਡ ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਨੰਦੇੜ ਪ੍ਰਬੰਧਕੀ ਬੋਰਡ ਮੈਂਬਰ ਹੋਣਗੇ। [caption id="attachment_266933" align="aligncenter" width="300"]Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ[/caption] ਇਸ ਕਮੇਟੀ ਦੇ ਕੋ-ਅਰਡੀਨੇਟਰ ਪ੍ਰਬੰਧਕ ਕਮੇਟੀ ਤਖਤ ਸ੍ਰੀ ਪਟਨਾ ਸਾਹਿਬ ਦੇ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਹੋਣਗੇ।ਇਹ ਕਮੇਟੀ ਸਮੂਹ ਸਿੱਖ ਜਥੇਬੰਦੀਆਂ ਨਾਲ ਸੰਪਰਕ ਕਰ ਕੇ 2 ਨਵਾਂ ਦੀ ਸਿਫਾਰਿਸ਼ ਕਰੇਗੀ।ਇਸ ਕਮੇਟੀ ਨੇ ਕਿਹਾ ਕਿ ਸਮੂਹ ਰਾਜਨੀਤਿਕ ਦਲ ਤੇ ਸਿੱਝ ਜਥੇਬੰਦੀਆਂ ਇਕੋ ਸਟੇਜ ਸਾਂਝੀ ਕਰਨ। [caption id="attachment_266935" align="aligncenter" width="300"]Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ[/caption] ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਤਿੰਨ ਨੌਜਵਾਨਾਂ ਨੂੰ ਸਿਰਫ਼ ਧਾਰਮਿਕ ਸਾਹਿਤ ਰੱਖਣ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਦਿੱਤੀ ਗਈ ,ਇਸ ਕਾਰਵਾਈ 'ਤੇ ਅਫਸੋਸ਼ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਹੈ ਕਿ ਉਨ੍ਹਾਂ ਨੌਜਵਾਨਾਂ ਦੀ ਕਾਨੂੰਨੀ ਅਤੇ ਆਰਥਿਕ ਸਹਾਇਤਾ ਕੀਤੀ ਜਾਵੇ। [caption id="attachment_266936" align="aligncenter" width="300"]Takht Sri Patna Sahib New Jathedar appointment Committee ਤਖਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਕਮੇਟੀ ਦਾ ਕੀਤਾ ਗਠਨ[/caption] ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ।ਗਿਆਨੀ ਇਕਬਾਲ ਸਿੰਘ 'ਤੇ ਲੱਗੇ ਦੋਸ਼ਾਂ ਦੀ ਜਾਂਚ ਸਬੰਧੀ ਬਣਾਈ ਗਈ ਕਮੇਟੀ ਨੂੰ 15 ਦਿਨ 'ਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਇਸ ਦੌਰਾਨ 14 ਮਾਰਚ ਨੂੰ ਗੁਰੂ ਹਰਿ ਰਾਏ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵਾਤਾਵਰਨ ਦਿਵਸ ਵਜੋਂ ਮਨਾਉਣ ਦਾ ਆਦੇਸ਼ ਦਿੱਤਾ ਹੈ। ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 200 ਬੂਟੇ ਅੰਬਾਂ ਦੇ ਲਾਏ ਜਾਣਗੇ। -PTCNews


Top News view more...

Latest News view more...