ਪੰਜਾਬ

ਭਾਜਪਾ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਲੋਕ ਸਭਾ ਸੀਟ 'ਤੇ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ

By Riya Bawa -- June 05, 2022 1:58 pm -- Updated:June 05, 2022 1:59 pm

ਸੰਗਰੂਰ: ਸੰਗਰੂਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਸ਼ੁਰੂ ਹੋ ਗਿਆ ਹੈ। ਸਾਬਕਾ ਵਿਧਾਇਕ ਅਤੇ ਕੱਲ੍ਹ ਭਾਜਪਾ 'ਚ ਸ਼ਾਮਿਲ ਹੋਏ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਵਲੋਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਏ ਜਾਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਇਹ ਵੀ ਦੱਸਿਆ ਜਾ ਰਿਹਾ ਕਿ ਪਾਰਟੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਕੱਲ੍ਹ ਨੂੰ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਲਈ ਸੰਗਰੂਰ ਆ ਰਹੇ ਹਨ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦਾ ਇਸ ਸੰਬੰਧੀ ਕਹਿਣਾ ਹੈ ਕਿ ਅਸ਼ਵਨੀ ਸ਼ਰਮਾ ਕੱਲ੍ਹ ਨੂੰ ਜ਼ਰੂਰ ਆ ਰਹੇ ਹਨ ਪਰ ਅਜੇ ਪਾਰਟੀ ਨੇ ਅਧਿਕਾਰਤ ਤੌਰ 'ਤੇ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

Lok Sabha elections

ਕਿਹਾ ਜਾ ਰਿਹਾ ਹੈ ਕਿ ਬੀਜੇਪੀ ਨੇ ਕੇਵਲ ਢਿੱਲੋਂ ਨੂੰ ਸੰਗਰੂਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕੇਵਲ ਢਿੱਲੋਂ ਕੱਲ੍ਹ ਹੀ ਬੀਜੇਪੀ 'ਚ ਸ਼ਾਮਲ ਹੋਏ ਸੀ।ਸੀਐੱਮ ਮਾਨ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਅਤੇ ਸਾਂਸਦ ਵਜੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ। ਹੁਣ 23 ਜੂਨ ਨੂੰ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਅਤੇ ਭਲਕੇ ਇਸ ਸੀਟ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ।

ਇਹ ਵੀ ਪੜ੍ਹੋਰੇਲਵੇ ਟਰੈਕ ਨਾਲ ਛੇੜਛਾੜ ਕਰਨ 'ਤੇ ਰੇਲਵੇ ਤੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਂਚ ਸ਼ੁਰੂ, ਤੋੜੇ 1200 ਕਲੰਪ

ਆਮ ਆਦਮੀ ਪਾਰਟੀ ਲਈ ਇਹ ਸੀਟ ਕਾਫੀ ਅਹਿਮ ਹੈ ਜਿਸ ਲਈ ਉਹਨਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਕੱਲ੍ਹ ਸੀਐੱਮ ਭਗਵੰਤ ਮਾਨ ਦੀ ਮੌਜੂਦਗੀ 'ਚ ਉਹਨਾਂ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ। ਦੱਸ ਦਈਏ ਕਿ ਗੁਰਮੇਲ ਸਿੰਘ ਸੰਗਰੂਰ ਦੇ ਪਿੰਡ ਘੜੂੰਆਂ ਦੇ ਸਰਪੰਚ ਵੀ ਹਨ।

-PTC News

  • Share