ਜਾਣੋ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੀ ਬੋਲੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ
ਕੇਂਦਰ ਤੇ ਕਿਸਾਨਾਂ ਵਿਚਾਲੇ ਹੋ ਰਹੀ 9ਵੇਂ ਗੇੜ ਦੀ ਬੈਠਕ ਖ਼ਤਮ ਹੋ ਗਈ ਹੈ। ਇਹ ਬੈਠਕ ਅੱਜ ਵੀ ਬੇਸਿੱਟਾ ਰਹੀ ਹੈ। ਕਿਸਾਨਾਂ ਨਾਲ ਕੇਂਦਰ ਦੀ ਅਗਲੀ ਮੀਟਿੰਗ ਹੁਣ 19 ਜਨਵਰੀ ਨੂੰ ਦੁਪਹਿਰ 12 ਵਜੇ ਤੈਅ ਕੀਤੀ ਗਈ ਹੈ । ਸਰਕਾਰ ਅਤੇ ਕਿਸਾਨਾਂ ਵਿਚਾਲੇ ਇਸ ਵਾਰ ਵੀ ਆਪਣੇ-ਆਪਣੇ ਰੁਖ ’ਤੇ ਅੜੇ ਰਹਿਣ ਕਾਰਨ ਕੋਈ ਸਹਿਮਤੀ ਨਹੀਂ ਬਣੀ। ਬੈਠਕ ’ਚ ਸਰਕਾਰ ਵਲੋਂ ਕਿਸਾਨਾਂ ਨੂੰ ਮੁੜ ਖੇਤੀ ਕਾਨੂੰਨਾਂ ’ਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਸੀ, ਜਿਸ ਨੂੰ ਕਿਸਾਨਾਂ ਵਲੋਂ ਠੁਕਰਾ ਦਿੱਤਾ ਗਿਆ। ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਟੇਟ ਲੋਹੜੀ ਬੰਪਰ ਦਾ ਅੱਜ ਆਵੇਗਾ ਨਤੀਜਾ, ਕੌਣ ਜਿੱਤੇਗਾ 5 ਕਰੋੜ ਰੁਪਏ ਦਾ ਪਹਿਲਾ ਇਨਾਮ ਕਿਸਾਨ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਬੇਜਿੱਦ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁਝ ਨਹੀਂ ਚਾਹੀਦਾ। ਉੱਥੇ ਹੀ ਬੈਠਕ ’ਚ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਰਟ ਕਾਨੂੰਨਾਂ ’ਤੇ ਰੋਕ ਲਗਾ ਚੁਕੀ ਹੈ, ਹੁਣ ਸਿਰਫ਼ ਕਾਨੂੰਨਾਂ ’ਚ ਸੋਧ ਦੀ ਜ਼ਰੂਰਤ ਹੈ। ਤੋਮਰ ਨੇ ਕਿਸਾਨਾਂ ਤੋਂ ਸੁਝਾਅ ਮੰਗੇ ਹਨ। ਪਰ ਕਿਸਾਨ ਸਿਰਫ਼ ਕਾਨੂੰਨ ਰੱਦ ਕਰਨ ਦੀ ਜਿੱਦ ’ਤੇ ਅੜੇ ਹੋਏ ਹਨ।
Today's talks with farmers unions were not decisive. We will hold talks again on 19th January. We are positive to reach a solution through talks. The government is concerned about the farmers protesting in cold conditions: Union Agriculture Minister Narendra Singh Tomar pic.twitter.com/izobQHE7B5 — ANI (@ANI) January 15, 2021