ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ
ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ,ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋ ਸਜਾ ਕੱਟ ਚੁੱਕੇ 8 ਬੰਦੀ ਸਿੱਖਾ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲੇ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਹੈ ਅਤੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਰਿਹਾਈ ਸਮੁਚੇ ਸਿੰਘਾਂ ਦੀ ਹੋਣੀ ਚਾਹੀਦੀ ਹੈ ਜੋ ਸਜ਼ਾ ਕੱਟ ਚੁੱਕੇ ਹਨ ਤੇ ਜੇਲ੍ਹਾਂ ਵਿੱਚ ਬੰਦ ਹਨ। ਹੋਰ ਪੜ੍ਹੋ: SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਨਾਇਆ ਸਥਾਪਨਾ ਦਿਵਸ ਰਵਨੀਤ ਸਿੰਘ ਬਿੱਟੂ ਵੱਲੋ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬਦਲਣ ਦਾ ਵਿਰੋਧ ਕੀਤੇ ਜਾਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿੰਘਸਾਹਿਬ ਨੇ ਕਿਹਾ ਭਾਰਤ ਅੰਦਰ ਸਿੱਖਾਂ ਨਾਲ ਬੇਇਨਸਾਫੀ ਹੋ ਰਹੀ ਹੈ, ਕਿਉਂਕਿ ਜੇਲਾਂ ਵਿਚ ਆਪਣੀ ਸਜਾਵਾਂ ਕੱਟ ਚੁੱਕੇ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੰਘਾਂ ਦੇ ਬਾਹਰ ਆਉਣ ਨਾਲ ਪੰਜਾਬ ਦਾ ਮਾਹੌਲ ਖਰਾਬ ਨਹੀਂ ਹੋਵੇਗਾ। ਉਨ੍ਹਾਂ ਨੇ ਉਕਤ ਮੁਆਫ਼ੀ ਦਾ ਵਿਰੋਧ ਕੀਤੇ ਜਾਣ ਨੂੰ ਸਿੱਖ ਵਿਰੋਧੀ ਮਾਨਸਿਕਤਾ ਕਰਾਰ ਦਿੱਤਾ ਹੈ। -PTC News