ਕਰਜ਼ੇ ਨੇ ਲਈ ਇੱਕ ਹੋਰ ਅੰਨਦਾਤਾ ਦੀ ਜਾਨ, ਸੋਗ ‘ਚ ਡੁੱਬਿਆ ਪਿੰਡ

farmer

ਕਰਜ਼ੇ ਨੇ ਲਈ ਇੱਕ ਹੋਰ ਅੰਨਦਾਤਾ ਦੀ ਜਾਨ, ਸੋਗ ‘ਚ ਡੁੱਬਿਆ ਪਿੰਡ,ਤਲਵੰਡੀ ਸਾਬੋ: ਪੰਜਾਬ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਪੰਜਾਬ ਦੇ ਕਿਸਾਨ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੀਆਂ ਜਾਨਾ ਗਵਾ ਰਹੇ ਹਨ। ਤਾਜ਼ਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਨੱਤ ਦਾ ਹੈ। ਜਿਥੇ ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦ ਨੂੰ ਮੌਤ ਦੇ ਘਾਟ ਉਤਾਰ ਲਿਆ ਹੈ।

farmer ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਬੀਰ ਸਿੰਘ ਵਜੋਂ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਹੋਰ ਪੜ੍ਹੋ: ਬੇੰਗਲੁਰੂ: ਨਿਰਮਾਣ ਅਧੀਨ ਢਹਿ ਢੇਰੀ ਹੋਈ ਇਮਾਰਤ, 1 ਦੀ ਮੌਤ, ਮਲਬੇ ਹੇਠ ਫਸੇ ਕਈ ਲੋਕ

farmer ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ ਤੇ ਕਰਜ਼ ਮੁਆਫੀ ‘ਚ ਉਸ ਦਾ ਨਾਮ ਨਾ ਆਉਣ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News